ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲਾਂ ਦੇ ਸਮੇਂ ਸਬੰਧੀ ਹੁਕਮ ਜਾਰੀ ਕੀਤੇ ਹਨ। ਦਰਅਸਲ ਪੰਜਾਬ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਬਦਲ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ।
01 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ….
ਸਕੂਲਾਂ ਦੇ ਸਮੇਂ ਵਿੱਚ ਤਬਦੀਲੀ….
ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |
— Harjot Singh Bains (@harjotbains) March 31, 2023