ਚੈਂਪੀਅਨ ਟੀਮ ਨੇ ਚੈਂਪੀਅਨਾਂ ਵਾਂਗ ਆਪਣੇ ਖਿਤਾਬ ਦਾ ਬਚਾਅ ਕਰਨਾ ਸ਼ੁਰੂ ਕਰ ਦਿੱਤਾ ਹੈ। ਅਹਿਮਦਾਬਾਦ ਵਿੱਚ ਆਈਪੀਐਲ 2023 ਦੇ ਪਹਿਲੇ ਮੈਚ ਵਿੱਚ, ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਨਵੇਂ ਸੀਜ਼ਨ ਵਿੱਚ ਵੀ ਸੀਐਸਕੇ ਖ਼ਿਲਾਫ਼ ਗੁਜਰਾਤ ਦੀ ਜਿੱਤ ਦਾ ਸਿਲਸਿਲਾ ਜਾਰੀ ਰਿਹਾ ਹੈ। ਹਾਰਦਿਕ ਪਾਂਡਿਆ ਦੀ ਟੀਮ ਨੇ ਸ਼ੁਭਮਨ ਗਿੱਲ ਦੀ ਸ਼ਾਨਦਾਰ ਪਾਰੀ ਅਤੇ ਰਾਸ਼ਿਦ ਖਾਨ ਦੇ ਆਲਰਾਊਂਡਰ ਪ੍ਰਦਰਸ਼ਨ ਦੇ ਦਮ ‘ਤੇ 20ਵੇਂ ਓਵਰ ਦੀ ਦੂਜੀ ਗੇਂਦ ‘ਤੇ ਜਿੱਤ ਦਰਜ ਕੀਤੀ ਅਤੇ ਚੇਨਈ ਖਿਲਾਫ ਜਿੱਤ ਦੀ ਹੈਟ੍ਰਿਕ ਪੂਰੀ ਕੀਤੀ।