ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਜ਼ਿਮਨੀ ਚੋਣ ਹੋਣੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਭਾਜਪਾ ਅਤੇ ਕਾਂਗਰਸ ਵਿੱਚ ਵੀ ਤਿੱਖੀ ਸਿਆਸਤ ਚੱਲ ਰਹੀ ਹੈ। ਇਸ ਦੌਰਾਨ ਕਾਂਗਰਸੀ ਆਗੂ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।=ਸੁਸ਼ੀਲ ਰਿੰਕੂ ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਸਵਾਗਤ ਕੀਤਾ ਹੈ।
ਰਾਘਵ ਚੱਢਾ ਨੇ ਕਿਹਾ ਕਿ ਸੁਸ਼ੀਲ ਰਿੰਕੂ ਦੇ ‘ਆਪ’ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਦੋਆਬਾ ਖੇਤਰ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਰਿੰਕੂ ਜਲੰਧਰ ਪੱਛਮੀ ਸੀਟ ਤੋਂ ਕਾਂਗਰਸ ਦੇ ਵਿਧਾਇਕ ਸਨ। ਸੁਸ਼ੀਲ ਰਿੰਕੂ ਬਾਰੇ ਪਿਛਲੇ ਇੱਕ ਹਫ਼ਤੇ ਤੋਂ ਚਰਚਾ ਸੀ ਕਿ ਉਹ ‘ਆਪ’ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਂਗਰਸ ਨੇ ਸੁਸ਼ੀਲ ਰਿੰਕੂ ਨੂੰ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਸੀ। ਪੰਜਾਬ ਕਾਂਗਰਸ ਦੇ ਕੇਂਦਰੀ ਇੰਚਾਰਜ ਹਰੀਸ਼ ਚੌਧਰੀ ਨੇ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਸੀ ਅਤੇ ਪੱਤਰ ‘ਚ ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਿਲ ਹੋਣ ਦਾ ਦੋਸ਼ ਲਗਾਇਆ ਗਿਆ ਸੀ।
ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਜ਼ਿਮਨੀ ਚੋਣ ਹੋਣੀ ਹੈ। ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ। ਇਸ ਸਾਲ ਜਨਵਰੀ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ 76 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਜਾਣ ਕਾਰਨ ਇੱਥੇ ਉਪ ਚੋਣ ਹੋਣ ਜਾ ਰਹੀ ਹੈ। ਜਲੰਧਰ ਦੇ ਫਿਲੌਰ ਵਿਖੇ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਸੰਤੋਖ ਚੌਧਰੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ।
Major boost to AAP in Jalandhar 🔥
Former Congress MLA Sushil Kumar Rinku joined the Aam Aadmi Party in presence of Punjab CM @BhagwantMann, Delhi CM & national convenor @ArvindKejriwal and Rajya Sabha MP @raghav_chadha! pic.twitter.com/L0m2NuseQX
— AAP Punjab (@AAPPunjab) April 5, 2023