ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੰਜਾਬ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਪੱਤਰ ਲਿਖ ਕੇ ਅਜਿਹੀ ਸਥਿਤੀ ਵਿੱਚ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਸੂਬਾ ਸਰਕਾਰ ਨੇ ਆਪਣੇ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਹੈ ਪਰ ਫਿਰ ਵੀ ਕਿਸਾਨਾਂ ਨੂੰ ਮਦਦ ਦੀ ਲੋੜ ਹੈ। ਜਾਣਕਾਰੀ ਮੁਤਾਬਿਕ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ। ਇੰਨਾ ਹੀ ਨਹੀਂ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲਿਆ।
Unseasonal rains & hailstorms have wreaked havoc across Punjab destroying wheat crops. I visited a few farms yesterday and it was heartbreaking to listen to the grief of farmers, who work hard to put food on our plates, but will now find it difficult to feed their families. (1/2) pic.twitter.com/RWrqpAZPOh
— Raghav Chadha (@raghav_chadha) April 8, 2023
ਰਾਜ ਸਭਾ ਮੈਂਬਰ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਕਰੀਬ 14 ਲੱਖ ਹੈਕਟੇਅਰ ਫਸਲ ਤਬਾਹ ਹੋ ਚੁੱਕੀ ਹੈ। ਅਜਿਹੇ ‘ਚ ਕਿਸਾਨਾਂ ਦੀ ਮਦਦ ਬਹੁਤ ਜ਼ਰੂਰੀ ਹੈ, ਉਨ੍ਹਾਂ ਤੁਰੰਤ ਪੈਸੇ ਦਿੱਤੇ ਜਾਣ ਦੀ ਮੰਗ ਕੀਤੀ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ। ਮੰਤਰੀ ਤੋਂ ਲੈ ਕੇ ਵਿਧਾਇਕ ਤੱਕ ਖੇਤਾਂ ਵਿੱਚ ਜਾ ਕੇ ਕਿਸਾਨਾਂ ਦਾ ਦਰਦ ਸੁਣ ਰਹੇ ਹਨ। ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸਰਕਾਰ ਨੇ 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਰਾਘਵ ਚੱਢਾ ਨੇ ਬਰਬਾਦ ਹੋਈ ਫਸਲ ਦੇ ਨਮੂਨੇ ਵੀ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਦੇ ਨਾਲ ਲਿਫਾਫੇ ਵਿੱਚ ਭੇਜੇ ਹਨ। ਕਿਉਂਕਿ ਕਿਸਾਨਾਂ ਦਾ ਤਰਕ ਸੀ ਕਿ ਕੇਂਦਰ ਸਰਕਾਰ ਨੂੰ ਦੱਸਿਆ ਜਾਵੇ ਕਿ ਫਸਲਾਂ ਦਾ ਨੁਕਸਾਨ ਕਿਵੇਂ ਹੋਇਆ।