[gtranslate]

ਪੰਜਾਬ ਤੇ ਹਰਿਆਣਾ ‘ਚ ਗਰਮੀ ਦਾ ਕਹਿਰ, 40 ਡਿਗਰੀ ਤੱਕ ਪਹੁੰਚਿਆ ਤਾਪਮਾਨ

temperature reached 40 degree celsius

ਪੰਜਾਬ-ਹਰਿਆਣੇ ਵਿੱਚ ਮੌਸਮ ਤਲਖ਼ ਹੋ ਗਿਆ ਹੈ। ਦੋਵਾਂ ਰਾਜਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਫਰੀਦਕੋਟ ਵਿੱਚ 39.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਜਦਕਿ ਲੁਧਿਆਣੇ ਦੇ ਵਿੱਚ ਵੀ ਸ਼ੁੱਕਰਵਾਰ ਨੂੰ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਦਾ ਵਾਧਾ ਹੋ ਸਕਦਾ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ 16 ਅਤੇ 17 ਅਪਰੈਲ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.1 ਡਿਗਰੀ ਵੱਧ ਸੀ। ਸਮਰਾਲਾ ਵਿੱਚ 39.5, ਅੰਮ੍ਰਿਤਸਰ ਵਿੱਚ 37.6, ਪਟਿਆਲਾ ਵਿੱਚ 38.3, ਬਰਨਾਲਾ ਵਿੱਚ 38.6, ਹੁਸ਼ਿਆਰਪੁਰ ਵਿੱਚ 38.1 ਅਤੇ ਬਠਿੰਡਾ ਵਿੱਚ 39 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ ‘ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *