ਇੰਡੀਅਨ ਪ੍ਰੀਮੀਅਰ ਲੀਗ ਦਾ 21ਵਾਂ ਮੈਚ ਸ਼ਨੀਵਾਰ ਨੂੰ ਲਖਨਊ ਸੁਪਰ ਜਾਇੰਟਸ ਅਤੇ ਪੰਜਾਬ ਕਿੰਗਜ਼ ਵਿਚਕਾਰ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਲਖਨਊ ਦੇ ਏਕਾਨਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੈਚ ਪੰਜਾਬ ਲਈ ਅਹਿਮ ਹੈ। ਲਗਾਤਾਰ 2 ਮੈਚ ਹਾਰਨ ਤੋਂ ਬਾਅਦ ਸ਼ਿਖਰ ਧਵਨ ਦੀ ਟੀਮ ਇਹ ਮੈਚ ਜਿੱਤ ਕੇ ਵਾਪਸੀ ਕਰਨਾ ਚਾਹੇਗੀ। ਇਸ ਦੇ ਨਾਲ ਹੀ ਲਗਾਤਾਰ ਦੋ ਮੈਚ ਜਿੱਤ ਕੇ ਲਖਨਊ ਦੀ ਟੀਮ ਹੋਰ ਵੀ ਦਮਦਾਰ ਪ੍ਰਦਰਸ਼ਨ ਕਰਨਾ ਚਾਹੇਗੀ। ਵੈਸੇ ਵੀ IPL 2023 ‘ਚ ਲਖਨਊ ਸੁਪਰ ਜਾਇੰਟਸ ਦਾ ਪ੍ਰਦਰਸ਼ਨ ਜ਼ਬਰਦਸਤ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਹੋਣ ਵਾਲੇ ਇਸ ਮੈਚ ‘ਚ ਕੁਝ ਖਿਡਾਰੀਆਂ ਵਿਚਾਲੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ।