ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਦੀ ਨਾਮਜ਼ਦਗੀ ਤੋਂ ਕੁੱਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਕਰਤਾਰਪੁਰ ਤੋਂ 100 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਪਰਿਵਾਰ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੂੰ ‘ਆਪ’ ਵਿੱਚ ਸ਼ਾਮਿਲ ਕਰਵਾਇਆ ਸੀ। ਉਦੋਂ ਤੋਂ ਹੀ ਚੌਧਰੀ ਪਰਿਵਾਰ ‘ਚ ਦਰਾਰ ਪੈਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਪਰ ਸ਼ਨੀਵਾਰ ਨੂੰ ਜਲੰਧਰ ਸਥਿਤ ਪਾਰਟੀ ਦਫਤਰ ‘ਚ ਸੀ.ਐੱਲ.ਪੀ. ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਸਿੰਘ ਹੈਨਰੀ ਨੇ ਚੌਧਰੀ ਸੁਰਿੰਦਰ ਸਿੰਘ ਦੀ 6 ਦਿਨਾਂ ਦੇ ਅੰਦਰ ਹੀ ਕਾਂਗਰਸ ‘ਚ ਵਾਪਸੀ ਕਰਵਾ ਦਿੱਤੀ।
