[gtranslate]

ਠੇਕਾ ਮੁਲਾਜ਼ਮਾਂ ਦੀ ਤਨਖਾਹ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਜਾਰੀ ਕੀਤੇ ਇਹ ਹੁਕਮ

punjab government increased the salary

ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਠੇਕੇ ’ਤੇ ਤਾਇਨਾਤ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਹੈ। ਵਿੱਤ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹੁਕਮਾਂ ਮੁਤਾਬਿਕ ਇਹ ਵਾਧਾ 15 ਤੋਂ 40 ਫੀਸਦੀ ਕੀਤਾ ਗਿਆ ਹੈ। ਸਰਕਾਰ ਨੇ ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਿੱਤ ਵਿਭਾਗ ਵੱਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਨ ਲਈ ਕਿਹਾ ਹੈ। 10,000 ਰੁਪਏ ਮਾਸਿਕ ਤਨਖ਼ਾਹ ਲੈਣ ਵਾਲੇ ਠੇਕੇ ‘ਤੇ ਭਰਤੀ ਮੁਲਾਜ਼ਮਾਂ ਨੂੰ ਹੁਣ 14,000 ਰੁਪਏ ਦੀ ਮਾਸਿਕ ਤਨਖ਼ਾਹ ‘ਚ 40 ਫ਼ੀਸਦੀ ਵਾਧਾ ਮਿਲੇਗਾ, ਜਦਕਿ 10,001 ਤੋਂ 15,000 ਰੁਪਏ ਤੱਕ ਦੀ ਤਨਖ਼ਾਹ ‘ਚ 30 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ 15,001 ਰੁਪਏ ਤੋਂ 20,000 ਰੁਪਏ ਪ੍ਰਤੀ ਮਹੀਨਾ ਕਮਾਉਣ ਵਾਲਿਆਂ ਦੀ ਤਨਖਾਹ ਵਿੱਚ ਹੁਣ 25 ਫੀਸਦੀ ਅਤੇ 20,000 ਰੁਪਏ ਜਾਂ ਇਸ ਤੋਂ ਵੱਧ ਦੀ ਕਮਾਈ ਕਰਨ ਵਾਲਿਆਂ ਦੀ ਤਨਖਾਹ ਵਿੱਚ 15 ਫੀਸਦੀ ਦਾ ਵਾਧਾ ਕੀਤਾ ਗਿਆ ਹੈ।

ਹੁਕਮ ‘ਚ ਕਿਹਾ ਗਿਆ ਹੈ ਕਿ ਇਹ ਵਾਧਾ ਇੱਕ ਵਾਰ ਹੋਵੇਗਾ ਅਤੇ 1 ਅਪ੍ਰੈਲ 2023 ਤੋਂ ਲਾਗੂ ਹੋਵੇਗਾ। ਇਸ ਤੋਂ ਬਾਅਦ ਉਕਤ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਸਾਲਾਨਾ ਪੰਜ ਫੀਸਦੀ ਵਾਧਾ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਵਿਭਾਗਾਂ ਵਿੱਚ ਕੰਮ ਕਰਦੇ 36,000 ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਇੱਕ ਸਕੀਮ ਲਾਗੂ ਕੀਤੀ ਹੈ। ਇਸ ਤਹਿਤ ਠੇਕਾ, ਆਊਟਸੋਰਸ ਮੁਲਾਜ਼ਮਾਂ ਨੂੰ ਵਿਸ਼ੇਸ਼ ਕੇਡਰ ਅਧੀਨ 58 ਸਾਲ ਤੱਕ ਨੌਕਰੀ ‘ਤੇ ਬਣੇ ਰਹਿਣ ਦਾ ਮੌਕਾ ਮਿਲੇਗਾ।

ਇਸ ਫੈਸਲੇ ਤਹਿਤ ਮੁੱਖ ਮੰਤਰੀ ਵੱਲੋਂ 8736 ਅਧਿਆਪਕਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਸੂਬਾ ਸਰਕਾਰ ਦੇ ਵੱਲੋਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਵਿਸ਼ੇਸ਼ ਕੇਡਰ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ, ਜਿਸ ਵਿੱਚ ਪੰਜਾਬ ਸੇਵਾ ਐਕਟ ਤਹਿਤ ਨਿਯਮ ਅਤੇ ਸ਼ਰਤਾਂ ਹੀ ਲਾਗੂ ਹੋਣਗੀਆਂ। ਫਿਲਹਾਲ ਰਾਜ ਸਰਕਾਰ ਦੀ ਤਰਫੋਂ ਕੱਚੇ ਮੁਲਾਜ਼ਮਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।

Leave a Reply

Your email address will not be published. Required fields are marked *