[gtranslate]

ਮੋਗਾ : ਧਰਮਕੋਟ ‘ਚ ਗਰੀਬ ਰਿਕਸ਼ਾ ਚਾਲਕ ਦੀ ਖੁੱਲੀ ਕਿਸਮਤ, ਇੰਝ ਜਿੱਤੇ 2.5 ਕਰੋੜ ਰੁਪਏ !

rickshaw puller won 2.5 crore

ਮੋਗਾ ਦੇ ਧਰਮਕੋਟ ਦੇ ਪਿੰਡ ਲੋਹਗੜ੍ਹ ਦੇ ਇੱਕ ਗਰੀਬ ਰਿਕਸ਼ਾ ਚਾਲਕ ਦੀ ਕਿਸਮਤ ਉਸ ਸਮੇਂ ਬਦਲ ਗਈ ਜਦੋਂ ਉਸ ਨੂੰ 2.5 ਕਰੋੜ ਰੁਪਏ ਦਾ ਬੈਸਾਖੀ ਬੰਪਰ ਨਿਕਲਿਆ। ਗੁਰਦੇਵ ਸਿੰਘ ਇੱਕ ਰਿਕਸ਼ਾ ਚਲਾ ਕੇ ਆਪਣੇ ਘਰ ਦਾ ਗੁਜ਼ਾਰਾ ਕਰਦਾ ਹੈ। ਗੁਰਦੇਵ ਸਿੰਘ ਦੀ ਉਮਰ 90 ਸਾਲ ਹੈ। ਇਸ ਦੌਰਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਉਸ ਨੇ 500 ਰੁਪਏ ਦਾ ਕਰਾਚ ਬੰਪਰ ਖਰੀਦਿਆ ਸੀ। ਉਹ ਪਹਿਲਾਂ ਵੀ ਲਾਟਰੀ ਦੀਆਂ ਟਿਕਟਾਂ ਖਰੀਦਦਾ ਸੀ ਪਰ ਉਸ ਨੂੰ ਨਹੀਂ ਪਤਾ ਸੀ ਕਿ ਇਸ ਵਾਰ ਉਸ ਨੇ ਜੋ ਲਾਟਰੀ ਟਿਕਟ ਖਰੀਦੀ ਹੈ, ਉਹ ਉਸ ਨੂੰ ਕਰੋੜਪਤੀ ਬਣਾ ਦੇਵੇਗੀ। ਜਿਸ ਏਜੰਟ ਤੋਂ ਉਸ ਨੇ ਇਹ ਬੰਪਰ ਖਰੀਦਿਆ ਸੀ, ਉਸ ਨੇ ਉਨ੍ਹਾਂ ਦੇ ਘਰ ਆ ਕੇ ਦੱਸਿਆ ਕਿ ਉਨ੍ਹਾਂ ਨੇ 2.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ।

ਗੁਰਦੇਵ ਸਿੰਘ ਨੇ ਦੱਸਿਆ ਕਿ ਪਿਛਲੇ 40 ਸਾਲਾਂ ਤੋਂ ਮੈ ਸੜਕ ’ਤੇ ਪਏ ਟੋਇਆਂ ਨੂੰ ਮਿੱਟੀ ਨਾਲ ਭਰਦਾ ਸੀ ਤਾਂ ਜੋ ਕੋਈ ਸੜਕ ਹਾਦਸਾ ਨਾ ਵਾਪਰੇ। ਇਸ ਦੇ ਨਾਲ ਹੀ ਸੜਕ ਦੇ ਕਿਨਾਰੇ ਲੱਗੇ ਰੁੱਖ ਪੌਦਿਆਂ ਨੂੰ ਪਾਣੀ ਦਿੰਦਾ ਸੀ। ਗੁਰਦੇਵ ਸਿੰਘ ਨੇ ਕਿਹਾ ਕਿ ਪਿਛਲੇ 40 ਸਾਲਾਂ ਤੋਂ ਜੋ ਸੇਵਾ ਕੀਤੀ, ਅੱਜ ਉਸ ਸੇਵਾ ਦਾ ਫਲ ਮਿਲਿਆ ਹੈ। ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਚਾਰ ਲੜਕੇ ਅਤੇ ਇੱਕ ਬੇਟੀ ਹੈ। ਸਾਰੇ ਬੱਚੇ ਵਿਆਹੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਦੀ ਸੁਣ ਲਈ ਅਤੇ ਪਰਮਾਤਮਾ ਦੀ ਕਿਰਪਾ ਨਾਲ ਅੱਜ ਉਨ੍ਹਾਂ ਨੇ 2.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। ਗੁਰਦੇਵ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਪੈਸਿਆਂ ਨਾਲ ਉਹ ਆਪਣੇ ਬੱਚਿਆਂ ਲਈ ਵਧੀਆ ਘਰ ਬਣਾਉਣਗੇ।

Leave a Reply

Your email address will not be published. Required fields are marked *