ਪੰਜਾਬ ਦੇ ਲੋਕਾਂ ਨੂੰ ਹੁਣ ਦੋ ਮਹੀਨਿਆਂ ਵਿੱਚ ਆਪਣੇ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣੀਆਂ ਪੈਣਗੀਆਂ। ਨਹੀਂ ਤਾਂ 1 ਜੁਲਾਈ ਤੋਂ ਮੋਟਾ ਚਲਾਨ ਕੱਟਿਆ ਜਾਵੇਗਾ। ਪੰਜਾਬ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਨੇ ਇਸ ਲਈ ਤਿਆਰੀਆਂ ਕਰ ਲਈਆਂ ਹਨ। ਲੋਕਾਂ ਨੂੰ 30 ਜੂਨ ਤੱਕ ਨੰਬਰ ਪਲੇਟਾਂ ਲਗਵਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਬਾਅਦ ਮੋਟਰ ਵਹੀਕਲ ਐਕਟ 1988 ਦੀ ਧਾਰਾ 177 ਤਹਿਤ ਕਾਰਵਾਈ ਕੀਤੀ ਜਾਵੇਗੀ। ਪਹਿਲੀ ਵਾਰ ਅਜਿਹਾ ਕਰਨ ‘ਤੇ ਫੜੇ ਜਾਣ ‘ਤੇ ਦੋ ਹਜ਼ਾਰ ਰੁਪਏ ਦਾ ਜ਼ੁਰਮਾਨਾ ਹੋਵੇਗਾ, ਜਦਕਿ ਇਸ ਤੋਂ ਬਾਅਦ ਫੜੇ ਜਾਣ ‘ਤੇ ਤਿੰਨ ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਵਾਹਨਾਂ ਨੂੰ ਬਲੈਕ ਲਿਸਟ ਵਿੱਚ ਪਾ ਦਿੱਤਾ ਜਾਵੇਗਾ। ਵਿਭਾਗ ਨੇ ਲੋਕਾਂ ਨੂੰ ਆਖ਼ਰੀ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਵਾਹਨਾਂ ‘ਤੇ ਉੱਚ ਸੁਰੱਖਿਆ ਵਾਲੀਆਂ ਨੰਬਰ ਪਲੇਟਾਂ ਨਿਰਧਾਰਤ ਸਮੇਂ ਅੰਦਰ ਹੀ ਲਗਵਾ ਲੈਣ।