[gtranslate]

ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਰਾਸ਼ਟਰਪਤੀ ਮੁਰਮੂ, PM ਮੋਦੀ, ਰਾਹੁਲ ਗਾਂਧੀ, CM ਮਾਨ ਤੇ CM ਯੋਗੀ ਸਮੇਤ ਇਨ੍ਹਾਂ ਆਗੂਆਂ ਨੇ ਪ੍ਰਗਟਾਇਆ ਦੁੱਖ

parkash singh badal passed away

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ ਹਨ। ਉਨ੍ਹਾਂ ਦਾ 95 ਸਾਲ ਦੀ ਉਮਰ ‘ਚ ਦਿਹਾਂਤ ਹੋਇਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਦਿੱਗਜ ਸਿਆਸਤਦਾਨਾਂ ਨੇ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਹੁਤ ਦੁਖੀ ਹਨ। ਉਹ ਭਾਰਤੀ ਰਾਜਨੀਤੀ ਦੀ ਮਹਾਨ ਸ਼ਖਸੀਅਤ ਸਨ। ਉਹ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ। ਉਨ੍ਹਾਂ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਔਖੇ ਸਮੇਂ ਵਿੱਚ ਸੂਬੇ ਦਾ ਸਾਥ ਦਿੱਤਾ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਜਨਾਥ ਸਿੰਘ ਨੇ ਟਵਿੱਟਰ ‘ਤੇ ਲਿਖਿਆ ਕਿ ਪ੍ਰਕਾਸ਼ ਸਿੰਘ ਬਾਦਲ ਇੱਕ ਸਿਆਸੀ ਦਿੱਗਜ ਸਨ ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ। ਆਪਣੇ ਲੰਬੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਜੀਵਨ ਵਿੱਚ, ਉਨ੍ਹਾਂ ਨੇ ਕਿਸਾਨਾਂ ਅਤੇ ਸਾਡੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਦੀ ਭਲਾਈ ਲਈ ਬਹੁਤ ਸਾਰੇ ਕਮਾਲ ਦੇ ਕੰਮ ਕੀਤੇ। ਬਾਦਲ ਸਾਹਿਬ ਮਿੱਟੀ ਦੇ ਪੁੱਤਰ ਸਨ, ਜੋ ਸਾਰੀ ਉਮਰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ। ਮੈਨੂੰ ਉਨ੍ਹਾਂ ਨਾਲ ਕਈ ਮੁੱਦਿਆਂ ‘ਤੇ ਹੋਈ ਗੱਲਬਾਤ ਯਾਦ ਹੈ। ਮੈਂ ਉਨ੍ਹਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਮੌਤ ਮੇਰੇ ਲਈ ਨਿੱਜੀ ਘਾਟਾ ਹੈ। ਉਨ੍ਹਾਂ ਦੇ ਦੁਖੀ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਹਨਾਂ ਲਿਖਿਆ ਕਿ “ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ…ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ…ਵਾਹਿਗੁਰੂ ਵਾਹਿਗੁਰੂ”

ਰਾਹੁਲ ਗਾਂਧੀ ਨੇ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦੀ ਰਾਜਨੀਤੀ ਵਿੱਚ ਉਨ੍ਹਾਂ ਦਾ ਅਹਿਮ ਸਥਾਨ ਹੈ। ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ, “ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੀ ਖ਼ਬਰ ਦੁਖਦ ਹੈ। ਉਹ ਸਾਰੀ ਉਮਰ ਭਾਰਤ ਅਤੇ ਪੰਜਾਬ ਦੀ ਰਾਜਨੀਤੀ ਦੇ ਮਜ਼ਬੂਤ ​​ਨੇਤਾ ਰਹੇ। ਮੈਂ ਸੁਖਬੀਰ ਸਿੰਘ ਬਾਦਲ ਸਮੇਤ ਉਨ੍ਹਾਂ ਦੇ ਸਾਰੇ ਦੁਖੀ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।”

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਬਾਰੇ ਬਹੁਤ ਹੀ ਦੁਖਦਾਈ ਜਾਣਕਾਰੀ ਮਿਲੀ ਹੈ। ਵਾਹਿਗੁਰੂ ਜੀ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਮੇਰੀ ਸੰਵੇਦਨਾ ਸੁਖਬੀਰ ਬਾਦਲ ਜੀ ਅਤੇ ਉਹਨਾਂ ਦੇ ਪੂਰੇ ਪਰਿਵਾਰ ਨਾਲ ਹੈ।

ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਨੇ ਵੀ ਟਵੀਟ ਕੀਤਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਬਹੁਤ ਦੁੱਖ ਹੋਇਆ ਹੈ। ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ੇ। ਓਮ ਸ਼ਾਂਤੀ।

 

Leave a Reply

Your email address will not be published. Required fields are marked *