ਬੁੱਧਵਾਰ ਨੂੰ ਸੀਐਮ ਭਗਵੰਤ ਮਾਨ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਸ਼ਹੀਦ ਹੋਏ ਸੈਨਿਕ ਸੇਵਕ ਸਿੰਘ ਅਤੇ ਹਰਕ੍ਰਿਸ਼ਨ ਸਿੰਘ ਦੇ ਘਰ ਪਹੁੰਚੇ ਸਨ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਵੀ ਸੌਂਪੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ਼ਹੀਦ ਦੇ ਨਾਂ ’ਤੇ ਬਠਿੰਡਾ ਦੇ ਪਿੰਡ ਬਾਘਾ ਵਿੱਚ ਖੇਡ ਸਟੇਡੀਅਮ ਬਣਾਇਆ ਜਾਵੇਗਾ। ਦੂਜੇ ਪਾਸੇ ਬਾਘਾ ਤੇ ਹੋਰ ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਮਾਨ ਅੱਗੇ ਨਸ਼ਿਆਂ ਦਾ ਮੁੱਦਾ ਚੁੱਕਿਆ ਸੀ।
ਪਿੰਡ ਵਾਸੀਆਂ ਨੇ ਕਿਹਾ ਕਿ ਪੁਲਿਸ ਨਹੀਂ ਸੁਣਦੀ। ਮੁੱਖ ਮੰਤਰੀ ਮਾਨ ਨੇ ਭਰੋਸਾ ਦਿਵਾਇਆ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੋ ਵੀ ਪੁਲਿਸ ਮੁਲਾਜ਼ਮ ਨਸ਼ਾ ਤਸਕਰਾਂ ਦੀ ਮਦਦ ਕਰਦਾ ਪਾਇਆ ਗਿਆ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਧਵਾਰ ਦੁਪਹਿਰ ਸ਼ਹੀਦ ਸੇਵਕ ਸਿੰਘ ਦੇ ਘਰ ਪੁੱਜੇ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ਼ਹੀਦ ਦੇ ਨਾਂ ’ਤੇ ਪਿੰਡ ਵਿੱਚ ਵਧੀਆ ਖੇਡ ਸਟੇਡੀਅਮ ਬਣਾਇਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਦੇ ਪਰਿਵਾਰ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ। ਪਰਿਵਾਰ ਦੀਆਂ ਹੋਰ ਮੰਗਾਂ ਵੀ ਤੁਰੰਤ ਪੂਰੀਆਂ ਕੀਤੀਆਂ ਜਾਣਗੀਆਂ।
ਲੁਧਿਆਣਾ ਜ਼ਿਲ੍ਹੇ ਦੇ ਜਵਾਨ ਸ. ਮਨਦੀਪ ਸਿੰਘ…ਜੋ ਜੰਮੂ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਓਹਨਾਂ ਦੇ ਪਰਿਵਾਰ ਨੂੰ ਮਿਲਕੇ ਦੁੱਖ ਸਾਂਝਾ ਕੀਤਾ…ਸਰਕਾਰ ਵੱਲੋਂ ਵਿੱਤੀ ਸਹਾਇਤਾ ਲਈ ₹1Cr. ਦੀ ਰਾਸ਼ੀ ਦਾ ਚੈੱਕ ਭੇਟ ਕੀਤਾ…ਸ਼ਹੀਦ ਜਵਾਨ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ…ਹੁਣ ਪਰਿਵਾਰ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸਰਕਾਰ ਨਿਭਾਏਗੀ… pic.twitter.com/UhV2wHpf7U
— Bhagwant Mann (@BhagwantMann) April 26, 2023
ਇਸੇ ਵਿਚਕਾਰ ਸੀ.ਐਮ ਮਾਨ ਬਟਾਲਾ ਦੇ ਪਿੰਡ ਤਲਵੰਡੀ ਭਰਥ ਵੀ ਪਹੁੰਚੇ ਸਨ। ਇੱਥੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸੀਐਮ ਮਾਨ ਨੇ ਕਿਹਾ ਕਿ ਪੂਰਾ ਦੇਸ਼ ਕਾਂਸਟੇਬਲ ਹਰਕ੍ਰਿਸ਼ਨ ਸਿੰਘ ਦਾ ਰਿਣੀ ਹੈ। ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਪਿੰਡ ਦੀ ਧਰਮਸ਼ਾਲਾ ਨੂੰ ਨਵੀਂ ਦਿੱਖ ਦੇਣ ਅਤੇ ਸਟੇਡੀਅਮ ਦੀ ਉਸਾਰੀ ਲਈ 73.50 ਲੱਖ ਰੁਪਏ ਖਰਚ ਕੀਤੇ ਜਾਣਗੇ।
ਜੰਮੂ ਹਮਲੇ ‘ਚ ਤਲਵੰਡੀ ਸਾਬੋ ਦੇ ਸ਼ਹੀਦ ਜਵਾਨ ਸ. ਸੇਵਕ ਸਿੰਘ ਜੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ…ਮੁਸ਼ਕਲ ਘੜੀ ‘ਚ ਪਰਿਵਾਰ ਦੇ ਨਾਲ ਖੜ੍ਹੇ ਹਾਂ…ਵਿੱਤੀ ਸਹਾਇਤਾ ਵਜੋਂ ₹1Cr. ਦਾ ਚੈੱਕ ਭੇਟ ਕੀਤਾ…ਜਵਾਨ ਨੂੰ ਸ਼ਰਧਾਂਜਲੀ ਭੇਟ ਕੀਤੀ
ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਤੇ ਹਰ ਸੰਭਵ ਮਦਦ ਲਈ ਸਾਡੀ ਸਰਕਾਰ ਹਮੇਸ਼ਾ ਵਚਨਬੱਧ ਹੈ… pic.twitter.com/71dFUW4cS8
— Bhagwant Mann (@BhagwantMann) April 26, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਪਿੰਡ ਚੜਿੱਕ ਦੇ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ। ਇਸ ਮੌਕੇ ਮੋਗਾ ਦੇ ਚਾਰ ਵਿਧਾਇਕਾਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਪੁੱਜੇ ਹੋਏ ਸਨ। ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਲਾਂਸ ਨਾਇਕ ਕੁਲਵੰਤ ਉਨ੍ਹਾਂ ਦੇ ਪਰਿਵਾਰ ਦੀ ਦੂਜੀ ਪੀੜ੍ਹੀ ਦਾ ਸ਼ਹੀਦ ਹੈ ਕਿਉਂਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਹੌਲਦਾਰ ਬਲਦੇਵ ਸਿੰਘ ਵੀ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ ਸਨ। ਸੀਐਮ ਮਾਨ ਨੇ ਧਰਮਸ਼ਾਲਾ, ਗੇਟ, ਸਰਕਾਰੀ ਸਕੂਲ ਅਤੇ ਪਿੰਡ ਦੀ ਸੜਕ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਦੋਵੇਂ ਸ਼ਹੀਦਾਂ ਦੇ ਬੁੱਤ ਪਿੰਡ ਦੇ ਸਕੂਲ ਦੇ ਵਿਹੜੇ ਵਿੱਚ ਲਗਾਏ ਜਾਣਗੇ।
ਜੰਮੂ ਅੱਤਵਾਦੀ ਹਮਲੇ ‘ਚ ਸ਼ਹੀਦ ਮੋਗਾ ਜ਼ਿਲ੍ਹੇ ਦੇ ਜਵਾਨ ਕੁਲਵੰਤ ਸਿੰਘ ਜੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ…ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇ ਤੌਰ ‘ਤੇ ₹1Cr. ਦਾ ਚੈੱਕ ਭੇਟ ਕੀਤਾ…ਭਵਿੱਖ ‘ਚ ਵੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ…ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਜੀ ਵੀ ਕਾਰਗਿਲ ਦੀ ਜੰਗ ਦੌਰਾਨ ਦੇਸ਼ ਦੀ ਰਾਖੀ ਕਰਦੇ ਸ਼ਹੀਦ ਹੋਏ ਸੀ… pic.twitter.com/irrsP72Cct
— Bhagwant Mann (@BhagwantMann) April 26, 2023