ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਤੋਂ ਹੀ ਦਿੱਗਜ ਆਗੂ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਜੱਦੀ ਘਰ ਪਿੰਡ ਬਾਦਲ ਵਿਖੇ ਪਹੁੰਚ ਰਹੇ ਹਨ। ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਸ਼ਨੀਵਾਰ ਨੂੰ ਸ.ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਉਨ੍ਹਾਂ ਸਾਬਕਾ ਮੁੱਖ ਮੰਤਰੀ ਦੀ ਫੋਟੋ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਨੂੰ ਯਾਦ ਕੀਤਾ।
ਸਪਾ ਮੁਖੀ ਅਖਿਲੇਸ਼ ਯਾਦਵ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਬਹੁਤ ਵੱਡੇ ਨੇਤਾ ਸਨ। ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਆਉਣ ਵਾਲੇ ਸਮੇਂ ਵਿੱਚ ਭੁਲਾਇਆ ਨਹੀਂ ਜਾ ਸਕਦਾ।
बादल साहब के गाँव में… सब सूना लगा उनके बिना।
भावभीनी श्रद्धांजलि! pic.twitter.com/7YW7AAuli0
— Akhilesh Yadav (@yadavakhilesh) April 29, 2023