[gtranslate]

ਪੰਜਾਬ ‘ਚ ਦੋ ਦਿਨਾਂ ‘ਚ ਡਿੱਗਿਆ 7 ਡਿਗਰੀ ਪਾਰਾ, ਅੱਜ 3 ਤੋਂ 5 ਮਈ ਤੱਕ orange ਤੇ ਯੈਲੋ ਅਲਰਟ ਜਾਰੀ

punjab weather temperature drops

ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪੰਜਾਬ ਵਿੱਚ ਸੋਮਵਾਰ ਨੂੰ ਪਾਰਾ 3.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਹੈ। ਦੋ ਦਿਨਾਂ ਵਿੱਚ ਪਾਰਾ ਸੱਤ ਡਿਗਰੀ ਤੱਕ ਡਿੱਗ ਗਿਆ ਹੈ। ਤਾਪਮਾਨ ਵਿੱਚ ਹੋਰ ਗਿਰਾਵਟ ਵੀ ਆ ਸਕਦੀ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁੱਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 4 ਅਤੇ 5 ਮਈ ਨੂੰ ਪੰਜਾਬ ‘ਚ ਕੁੱਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਗੜੇ ਪੈਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਗੁਰਦਾਸਪੁਰ ਦਾ ਸਭ ਤੋਂ ਵੱਧ ਤਾਪਮਾਨ 32.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜਦੋਂ ਕਿ ਅੰਮ੍ਰਿਤਸਰ ਵਿੱਚ 28.4, ਲੁਧਿਆਣਾ ਵਿੱਚ 27.3, ਪਟਿਆਲਾ ਵਿੱਚ 27.7, ਪਠਾਨਕੋਟ ਵਿੱਚ 28.5, ਬਠਿੰਡਾ ਵਿੱਚ 29.0, ਜਲੰਧਰ ਵਿੱਚ 26.9, ਮੁਹਾਲੀ ਵਿੱਚ 26.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਮੀਂਹ ਵੀ ਪਿਆ ਹੈ। ਅੰਮ੍ਰਿਤਸਰ ਵਿੱਚ 2.8 ਮਿਲੀਮੀਟਰ, ਪਟਿਆਲਾ ਵਿੱਚ 0.1 ਮਿਲੀਮੀਟਰ, ਫਰੀਦਕੋਟ ਵਿੱਚ 0.5, ਮੋਗਾ ਵਿੱਚ 1.0, ਫਿਰੋਜ਼ਪੁਰ ਵਿੱਚ 1.5 ਮਿਲੀਮੀਟਰ ਮੀਂਹ ਪਿਆ ਹੈ। ਜ਼ਿਆਦਾਤਰ ਇਲਾਕਿਆਂ ‘ਚ ਆਸਮਾਨ ‘ਚ ਬੱਦਲ ਛਾਏ ਰਹਿਣ ਕਾਰਨ ਪਾਰੇ ‘ਚ ਗਿਰਾਵਟ ਦਰਜ ਹੋਵੇਗੀ।

Likes:
0 0
Views:
242
Article Categories:
India News

Leave a Reply

Your email address will not be published. Required fields are marked *