ਬਾਲੀਵੁੱਡ ਅਦਾਕਾਰਾ ਪ੍ਰੀਨਿਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੈਚ ਦੇਖਣ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਪਹੁੰਚੇ ਸਨ। ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਸੁਰਖੀਆਂ ਬਟੋਰ ਰਹੀ ਹੈ। ਇਸ ਵੀਡੀਓ ‘ਚ ਸਟੇਡੀਅਮ ‘ਚ ਮੌਜੂਦ ਪ੍ਰਸ਼ੰਸਕ ‘ਪ੍ਰੀਨਿਤੀ ਭਾਬੀ’ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਹਨ। ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਪ੍ਰੀਨਿਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਨੂੰ ਲੈ ਕੇ ਲਗਾਤਾਰ ਅਟਕਲਾਂ ਦਾ ਬਾਜ਼ਾਰ ਸੋਸ਼ਲ ਮੀਡੀਆ ‘ਤੇ ਗਰਮ ਹੈ। ਲੋਕ ਸੋਸ਼ਲ ਮੀਡੀਆ ‘ਤੇ ਦਾਅਵਾ ਕਰ ਰਹੇ ਹਨ ਕਿ ਪ੍ਰੀਨਿਤੀ ਅਤੇ ‘ਆਪ’ ਸੰਸਦ ਰਾਘਵ ਚੱਢਾ ਦਾ ਆਪਸ ‘ਚ ਵਿਆਹ ਹੋਣ ਵਾਲਾ ਹੈ। ਦੋਵੇਂ ਜਲਦੀ ਹੀ ਵਿਆਹ ਕਰਵਾ ਸਕਦੇ ਹਨ। ਹਾਲਾਂਕਿ ਪ੍ਰੀਨਿਤੀ ਚੋਪੜਾ ਵੀ ਵਿਆਹ ਦੇ ਸਵਾਲ ‘ਤੇ ਟਾਲ-ਮਟੋਲ ਜਵਾਬ ਦਿੰਦੀ ਨਜ਼ਰ ਆ ਚੁੱਕੀ ਹੈ ਪਰ ਦੋਵਾਂ ਦੀਆਂ ਤਸਵੀਰਾਂ ਇਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣ ਗਈਆਂ ਹਨ।