ਪਾਪਾਕੁਰਾ ਦੇ ਵਿੱਚ ਇੱਕ ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਐਮਰਜੈਂਸੀ ਸੇਵਾਵਾਂ ਨੇ ਦੁਪਹਿਰ 1.55 ਵਜੇ ਦੇ ਆਸਪਾਸ ਪੋਰਚੇਸਟਰ ਰੋਡ ਦੇ ਪਤੇ ‘ਤੇ ਅੱਗ ਲੱਗਣ ਦੀਆਂ ਰਿਪੋਰਟਾਂ ਦਾ ਜਵਾਬ ਦਿੱਤਾ ਸੀ। ਇਸ ਮਗਰੋਂ ਜ਼ਖਮੀ ਵਿਅਕਤੀ ਨੂੰ ਮਾਮੂਲੀ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ ਸੀ। ਪੁਲਿਸ ਅਤੇ ਫਾਇਰ ਐਂਡ ਐਮਰਜੈਂਸੀ NZ ਅੱਗ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਦੱਸ ਦੇਈਏ ਇਸ ਤੋਂ ਪਹਿਲਾ ਵੈਲਿੰਗਟਨ ਵਿੱਚ, ਇੱਕ ਹੋਸਟਲ ਵਿੱਚ ਰਾਤ ਨੂੰ ਲੱਗੀ ਅੱਗ ਕਾਰਨ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਐਮਰਜੈਂਸੀ ਸੇਵਾਵਾਂ ਅਜੇ ਵੀ ਕਾਰਨਾਂ ਦੀ ਜਾਂਚ ਕਰ ਰਹੀਆਂ ਹਨ।
