ਵਿਜੀਲੈਂਸ ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਜਿੱਥੋਂ ਸਾਬਕਾ ਵਿਧਾਇਕ ਦਾ 5 ਦਿਨ ਦਾ ਰਿਮਾਂਡ ਮਿਲਿਆ ਹੈ। ਕਿੱਕੀ ਢਿੱਲੋਂ ਨੂੰ ਮੰਗਲਵਾਰ ਨੂੰ ਫਿਰੋਜ਼ਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਵੀ ਫਰੀਦਕੋਟ ਪੁੱਜੇ ਸਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ। ਫ਼ਰੀਦਕੋਟ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਬਾਹਰੋਂ ਹੀ ਰੋਕ ਲਿਆ। ਜਿਸ ਤੋਂ ਬਾਅਦ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਜਦੋਂ ਕਿੱਕੀ ਢਿੱਲੋਂ ਵਿਜੀਲੈਂਸ ਦੀ ਜਾਂਚ ਵਿੱਚ ਪੂਰਾ ਸਹਿਯੋਗ ਦੇ ਰਹੇ ਹਨ। ਜੇਕਰ ਉਹ ਜਾਂਚ ਵਿੱਚ ਸ਼ਾਮਿਲ ਹੋ ਰਹੇ ਹਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਸਿੱਧਾ ਸਿਆਸੀ ਬਦਲਾਖੋਰੀ ਹੈ। ਕਾਂਗਰਸ ਪਾਰਟੀ ਸਰਕਾਰ ਦੀ ਇਸ ਹਰਕਤ ਨੂੰ ਬਰਦਾਸ਼ਤ ਨਹੀਂ ਕਰੇਗੀ।