ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ 77 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ 5 ਆਈਪੀਐਸ ਅਤੇ 72 ਪੀਪੀਐਸ ਅਧਿਕਾਰੀ ਹਨ। ਸੂਬੇ ਦੀ ਅੰਦਰੂਨੀ ਸੁਰੱਖਿਆ ਦੀ ਜ਼ਿੰਮੇਵਾਰੀ ਆਈਪੀਐਸ ਨੀਲਾਭ ਕਿਸ਼ੋਰ ਨੂੰ ਸੌਂਪੀ ਗਈ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪਤਨੀ ਜੋਤੀ ਯਾਦਵ ਨੂੰ ਐਸਪੀ ਹੈੱਡਕੁਆਰਟਰ ਮੁਹਾਲੀ ਲਾਇਆ ਗਿਆ ਹੈ।