ਸਵਿਟਜ਼ਰਲੈਂਡ ਵਿੱਚ ਸ਼ਨੀਵਾਰ ਨੂੰ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਹ ਹਾਦਸਾ ਪੱਛਮੀ ਸਵਿਟਜ਼ਰਲੈਂਡ ਦੇ ਜੰਗਲੀ ਪਹਾੜੀ ਇਲਾਕੇ ‘ਚ ਉਸ ਸਮੇਂ ਵਾਪਰਿਆ ਜਦੋਂ ਇੱਕ ਯਾਤਰੀ ਜਹਾਜ਼ ਸੈਲਾਨੀਆਂ ਨੂੰ ਲੈ ਕੇ ਉਡਾਣ ਭਰ ਰਿਹਾ ਸੀ। ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
![tourist plane crashes in switzerland](https://www.sadeaalaradio.co.nz/wp-content/uploads/2023/05/1f0b76a9-499d-4b2a-9322-aaf731268813-950x499.jpg)