ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ‘ਚ ਗਰਮੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਵੱਧਦੇ ਪਾਰੇ ਦੇ ਨਾਲ ਨਾਲ ਲੋਕਾਂ ਦੀਆਂ ਮੁਸ਼ਕਿਲਾਂ ‘ਚ ਵੀ ਵਾਧਾ ਹੋਇਆ ਹੈ। ਪਰ ਹੁਣ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲਣ ਦੀ ਉਮੀਦ ਹੈ ਦਰਅਸਲ ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ 3 ਦਿਨ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਰਿਪੋਰਟਾਂ ਅਨੁਸਾਰ ਪੰਜਾਬ ਦੇ ਕੁੱਝ ਕੁ ਹਿੱਸਿਆਂ ਨੂੰ ਛੱਡ ਕੇ ਬਾਕੀ ਥਾਵਾਂ ਉਤੇ 23, 24 ਅਤੇ 25 ਮਈ ਨੂੰ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਹੁਣ ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 44 ਅਤੇ ਘੱਟੋ-ਘੱਟ 23.2 ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤਰ੍ਹਾਂ ਅੰਮ੍ਰਿਤਸਰ ਵਿੱਚ ਇਹ ਅਨੁਪਾਤ 43 ਅਤੇ 24, ਫ਼ਿਰੋਜ਼ਪੁਰ 43 ਅਤੇ 22, ਜਲੰਧਰ 22 ਅਤੇ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਰਾਹਤ ਦੇਣ ਵਾਲੀ ਹੈ। ਮੌਸਮ ਵਿਭਾਗ ਨੇ ਆਖਿਆ ਕਿ ਪੰਜਾਬ ਵਿਚ 23, 24 ਅਤੇ 25 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ 23 ਤੋਂ 27 ਮਈ ਦੇ ਦੌਰਾਨ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੇ ਨਾਲ ਆਮ ਤੌਰ ‘ਤੇ ਅਸਮਾਨ ਵਿਚ ਬੱਦਲ ਛਾਏ ਰਹਿ ਸਕਦੇ ਹਨ।