ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲੋਕਾਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਦੇ ਨਾਲ ਹੀ, ਇੱਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ (9501200200) ਜਾਰੀ ਕੀਤਾ ਗਿਆ ਸੀ।
ਸੀਐਮ ਮਾਨ ਨੇ ਕਿਹਾ ਕਿ ਲੋਕ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨਾਲ ਸਬੰਧਿਤ ਆਡੀਓ-ਵੀਡੀਓ ਸਮੇਤ ਵੱਖ-ਵੱਖ ਰੂਪਾਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਸ਼ਿਕਾਇਤਾਂ ਭੇਜਦੇ ਹਨ। ਇਸ ’ਤੇ ਪੰਜਾਬ ਸਰਕਾਰ ਨੇ ਇੱਕ ਸਾਲ ਵਿੱਚ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ 300 ਤੋਂ ਵੱਧ ਲੋਕਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਹੈ। ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ।
ਸੀਐਮ ਮਾਨ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ/ਅਧਿਕਾਰੀ ਸਰਕਾਰੀ ਦਫ਼ਤਰਾਂ ਵਿੱਚ ਕੋਈ ਵੀ ਕੰਮ ਕਰਵਾਉਣ ਲਈ ਸਰਕਾਰੀ ਫੀਸ ਤੋਂ ਵੱਧ ਪੈਸੇ ਮੰਗਦਾ ਹੈ ਤਾਂ ਉਹ ਹੈਲਪਲਾਈਨ ਨੰਬਰ ‘ਤੇ ਆਡੀਓ-ਵੀਡੀਓ ਜਾਂ ਲਿਖਤੀ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਭ੍ਰਿਸ਼ਟ ਵਿਰੋਧੀ ਮੁਹਿੰਮ ਵਿੱਚੋਂ ਪੈਦਾ ਹੋਈ ਪਾਰਟੀ ਹੈ। ਸੀਐਮ ਮਾਨ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਨੰਬਰ ‘ਤੇ ਕਾਲ ਕਰਨ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਬਚਾਇਆ ਜਾ ਰਿਹਾ ਪੈਸਾ ਲੋਕ ਭਲਾਈ ਲਈ ਵਰਤਿਆ ਜਾਵੇਗਾ।
ਐਂਟੀ-ਕੁਰੱਪਸ਼ਨ ਹੈਲਪਲਾਈਨ ਦੀ ਇੱਕ ਸਾਲ ਦੀ ਸਫ਼ਲਤਾ..
ਅਸੀਂ ਪੰਜਾਬ ਨੂੰ ਲਗਾਤਾਰ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਾਂ.. ਅੱਗੇ ਤੋਂ ਵੀ ਤੁਹਾਨੂੰ ਅਪੀਲ ਹੈ ਕਿ ਜੋ ਵੀ ਕੁਰੱਪਸ਼ਨ ਕਰਦਾ ਹੈ ਉਸ ਦੀ ਜਾਣਕਾਰੀ ਇਸ 'ਤੇ ਦਿਓ.. Live https://t.co/FmahnZBNsC
— Bhagwant Mann (@BhagwantMann) May 24, 2023