[gtranslate]

ਸਾਬਕਾ CM ਚੰਨੀ ਦੇ ਕਾਰਜਕਾਲ ਦੌਰਾਨ ਚਮਕੌਰ ਸਾਹਿਬ ‘ਚ ਹੋਏ ਕੰਮਾਂ ਦੀ ਵਿਜੀਲੈਂਸ ਜਾਂਚ ਸ਼ੁਰੂ, ਕਈ ਦਸਤਾਵੇਜ਼ ਜ਼ਬਤ !

vigilance inquiry started on works done

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੇ ਨਾਲ-ਨਾਲ ਵਿਜੀਲੈਂਸ ਨੇ ਹੁਣ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਦੀ ਟੀਮ ਚਮਕੌਰ ਸਾਹਿਬ ਪਹੁੰਚੀ ਅਤੇ ਉਥੇ ਹੋਏ ਵਿਕਾਸ ਕਾਰਜਾਂ ਨਾਲ ਸਬੰਧਿਤ ਦਸਤਾਵੇਜ਼ ਜ਼ਬਤ ਕਰ ਲਏ। ਟੀਮ ਚੰਨੀ ਵੱਲੋਂ ਮੁੱਖ ਮੰਤਰੀ ਹੁੰਦਿਆਂ ਵਰਤੀਆਂ ਗਈਆਂ ਸਰਕਾਰੀ ਗ੍ਰਾਂਟਾਂ ਦੀ ਜਾਂਚ ਕਰ ਰਹੀ ਹੈ। ਹਾਲ ਹੀ ‘ਚ ਸੀਐੱਮ ਭਗਵੰਤ ਮਾਨ ਨੇ ਵੀ ਸਾਬਕਾ ਸੀਐੱਮ ਚੰਨੀ ‘ਤੇ ਇਕ ਖਿਡਾਰੀ ਨੂੰ ਨੌਕਰੀ ਦੇਣ ਲਈ ਆਪਣੇ ਭਤੀਜੇ ਅਤੇ ਭਾਣਜੇ ਦੁਆਰਾ ਪੈਸੇ ਮੰਗਣ ਦਾ ਦੋਸ਼ ਲਗਾਇਆ ਸੀ।

ਕਰੀਬ ਛੇ ਮਹੀਨੇ ਪਹਿਲਾਂ ਸਥਾਨਕ ਕੌਂਸਲਰਾਂ ਨੇ ਚਮਕੌਰ ਸਹਿਬ ਵਿੱਚ ਹੋਏ ਵਿਕਾਸ ਕਾਰਜਾਂ ਵਿੱਚ ਬੇਨਿਯਮੀਆਂ ਦੀ ਸ਼ਿਕਾਇਤ ਕੀਤੀ ਸੀ। ਵਿਜੀਲੈਂਸ ਟੀਮ ਨੇ ਸ਼ੁੱਕਰਵਾਰ ਨੂੰ ਛੇ ਘੰਟੇ ਤੱਕ ਜਾਂਚ ਕੀਤੀ, ਪਰ ਇਸ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਸ਼ਿਕਾਇਤ ਵਿੱਚ ਸੀਵਰੇਜ ਲਾਈਨ ਨੂੰ ਮਨਜ਼ੂਰੀ ਦੇਣ, ਨਾਜਾਇਜ਼ ਕਲੋਨੀਆਂ ਬਣਾਉਣ ਅਤੇ ਨਾਜਾਇਜ਼ ਉਸਾਰੀ ਕਰਨ ਦੇ ਦੋਸ਼ ਲਾਏ ਗਏ ਸਨ। ਉੱਥੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਅਤੇ ਹੋਰ ਕਾਂਗਰਸੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨ ‘ਤੇ ਤੁਲੀ ਹੋਈ ਹੈ। ਵਿਜੀਲੈਂਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਇਸ ਜਾਂਚ ਤੋਂ ਕੁਝ ਵੀ ਸਾਹਮਣੇ ਨਹੀਂ ਆਵੇਗਾ, ਕਿਉਂਕਿ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਨਹੀਂ ਹੋਈ ਹੈ।

Leave a Reply

Your email address will not be published. Required fields are marked *