ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਭਰ ਦੇ ਸਰਕਾਰੀ ਸਕੂਲ 1 ਜੂਨ ਤੋਂ 2 ਜੁਲਾਈ ਤੱਕ ਬੰਦ ਰਹਿਣਗੇ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ 2 ਜੁਲਾਈ ਤੱਕ ਛੁੱਟੀ ਰਹੇਗੀ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਦੀਆਂ ਵਿੱਚ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ।
