ਛੋਲਿਆਂ ਦਾ ਨਾਨ ਹੋਵੇ ਜਾਂ ਆਲੂ ਦਾ ਨਾਨ, ਜੇਕਰ ਕੱਚਾ ਪਿਆਜ਼ ਕੁਝ ਸਵਾਦਿਸ਼ਟ ਪਕਵਾਨਾਂ ‘ਚ ਨਾ ਪਾਇਆ ਜਾਵੇ ਤਾਂ ਉਨ੍ਹਾਂ ਦਾ ਸਵਾਦ ਅਧੂਰਾ ਲੱਗਦਾ ਹੈ। ਕਈ ਲੋਕ ਕੱਚਾ ਪਿਆਜ਼ ਇੰਨਾ ਪਸੰਦ ਕਰਦੇ ਹਨ ਕਿ ਉਹ ਇਸ ਨੂੰ ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ‘ਚ ਸਲਾਦ ਦੇ ਰੂਪ ‘ਚ ਵੀ ਖਾਂਦੇ ਹਨ। ਦੂਜੇ ਪਾਸੇ ਜੇਕਰ ਤੁਸੀਂ ਗਰਮੀਆਂ ‘ਚ ਹੀਟ ਸਟ੍ਰੋਕ ਤੋਂ ਬਚਣਾ ਚਾਹੁੰਦੇ ਹੋ ਤਾਂ ਵੀ ਕੱਚੇ ਪਿਆਜ਼ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ। ਚਾਹੇ ਪਿਆਜ਼ ‘ਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਰਿਪੋਰਟਾਂ ਮੁਤਾਬਿਕ ਪਿਆਜ਼ ਦਾ ਸੇਵਨ ਸਾਨੂੰ ਦਿਲ, ਬਲੱਡ ਪ੍ਰੈਸ਼ਰ ਅਤੇ ਹੋਰ ਸਮੱਸਿਆਵਾਂ ਤੋਂ ਸੁਰੱਖਿਅਤ ਰੱਖਦਾ ਹੈ ਪਰ ਜੇਕਰ ਇਸ ਦਾ ਜ਼ਿਆਦਾ ਸੇਵਨ ਕੀਤਾ ਜਾਵੇ ਤਾਂ ਸਾਨੂੰ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇੱਥੇ ਅਸੀਂ ਤੁਹਾਨੂੰ ਇਹ ਦੱਸਣ ਜਾ ਰਹੇ ਹਾਂ ਕਿ ਕਿਹੜੀਆਂ ਸਿਹਤ ਸਮੱਸਿਆਵਾਂ ਦੇ ਦੌਰਾਨ ਕੱਚੇ ਪਿਆਜ਼ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ।
ਸ਼ੂਗਰ
ਜੇਕਰ ਕਿਸੇ ਨੂੰ ਸ਼ੂਗਰ ਹੈ ਜਾਂ ਇਸ ਦੇ ਲੱਛਣ ਮਹਿਸੂਸ ਕਰਦੇ ਹਨ ਤਾਂ ਉਨ੍ਹਾਂ ਨੂੰ ਕੱਚਾ ਪਿਆਜ਼ ਘੱਟ ਖਾਣਾ ਚਾਹੀਦਾ ਹੈ। ਮਾਹਿਰਾਂ ਅਨੁਸਾਰ ਇਹ ਬਲੱਡ ਸ਼ੂਗਰ ਨੂੰ ਹੋਰ ਵੀ ਘਟਾ ਸਕਦਾ ਹੈ। ਜੇਕਰ ਤੁਸੀਂ ਸਲਾਦ ‘ਚ ਕੱਚਾ ਪਿਆਜ਼ ਖਾਣਾ ਚਾਹੁੰਦੇ ਹੋ ਤਾਂ ਪਹਿਲਾਂ ਕਿਸੇ ਮਾਹਿਰ ਦੀ ਸਲਾਹ ਲਓ। ਇਸ ਤੋਂ ਇਲਾਵਾ ਇਸ ਦਾ ਸੇਵਨ ਕਰਨ ਤੋਂ ਬਾਅਦ ਬਲੱਡ ਸ਼ੂਗਰ ਲੈਵਲ ਵੀ ਚੈੱਕ ਕਰੋ।
ਸਰਜਰੀ
ਮਾਹਿਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਦੀ ਹਾਲ ਹੀ ਵਿੱਚ ਸਰਜਰੀ ਹੋਈ ਹੈ, ਉਨ੍ਹਾਂ ਨੂੰ ਕੱਚਾ ਪਿਆਜ਼ ਖਾਣ ਤੋਂ ਬਚਣਾ ਚਾਹੀਦਾ ਹੈ। ਰਿਪੋਰਟਾਂ ਮੁਤਾਬਿਕ ਕੱਚਾ ਪਿਆਜ਼ ਖਾਣ ਨਾਲ ਖੂਨ ਦੇ ਜੰਮਣ ਦੀ ਸਮੱਸਿਆ ਹੋ ਸਕਦੀ ਹੈ। ਅਜਿਹੀ ਹਾਲਤ ‘ਚ ਇਸ ਦਾ ਸੇਵਨ ਕਰਨ ਨਾਲ ਬਲੱਡ ਸ਼ੂਗਰ ਹੋ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਰਜਰੀ ਤੋਂ ਇੱਕ ਹਫ਼ਤਾ ਪਹਿਲਾਂ ਅਤੇ ਬਾਅਦ ਵਿਚ ਪਿਆਜ਼ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਐਸਿਡਿਟੀ
ਪਿਆਜ਼ ‘ਚ ਗਲੂਕੋਜ਼ ਅਤੇ ਫਰੂਟੋਜ਼ ਸਮੇਤ ਕਈ ਤੱਤ ਪਾਏ ਜਾਂਦੇ ਹਨ ਅਤੇ ਜੇਕਰ ਇਸ ਦਾ ਜ਼ਿਆਦਾ ਸੇਵਨ ਕੀਤਾ ਜਾਵੇ ਤਾਂ ਇਨ੍ਹਾਂ ਦੀ ਮਾਤਰਾ ਸ਼ੂਗਰ ‘ਚ ਵੱਧ ਜਾਂਦੀ ਹੈ। ਅਜਿਹੇ ‘ਚ ਐਸੀਡਿਟੀ ਰਹਿਣ ਲੱਗਦੀ ਹੈ। ਇਸ ਤੋਂ ਇਲਾਵਾ ਜੇਕਰ ਤੁਹਾਨੂੰ ਕਬਜ਼ ਹੈ ਤਾਂ ਵੀ ਕੱਚਾ ਪਿਆਜ਼ ਖਾਣ ਤੋਂ ਪਰਹੇਜ਼ ਕਰੋ ਕਿਉਂਕਿ ਇਸ ‘ਚ ਮੌਜੂਦ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਸਰੀਰ ‘ਚ ਕਬਜ਼ ਹੋਰ ਵੱਧ ਜਾਂਦੀ ਹੈ।
ਕਮਜ਼ੋਰ ਪਾਚਨ
ਜੇਕਰ ਕਿਸੇ ਕਾਰਨ ਕਮਜ਼ੋਰ ਪਾਚਨ ਜਾਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਰਹਿੰਦੀਆਂ ਹਨ ਤਾਂ ਇਸ ਹਾਲਤ ‘ਚ ਪਿਆਜ਼ ਦਾ ਸੇਵਨ ਕਰਨ ਤੋਂ ਬਚੋ। ਮੰਨਿਆ ਜਾਂਦਾ ਹੈ ਕਿ ਕੱਚੇ ਪਿਆਜ਼ ਦੇ ਕਾਰਨ ਪਾਚਨ ਸੰਬੰਧੀ ਸਮੱਸਿਆਵਾਂ ਹੋਰ ਵੱਧ ਸਕਦੀਆਂ ਹਨ।
ਬੇਦਾਅਵਾ (Disclaimer) : ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਦੀ ਪਾਲਣਾ ਕਰਨ ਤੋਂ ਪਹਿਲਾਂ, ਕਿਸੇ ਡਾਕਟਰ ਜਾਂ ਸਬੰਧਿਤ ਮਾਹਿਰ ਦੀ ਸਲਾਹ ਲਓ।