ਪੰਜਾਬ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਪਾਸ ਹੋ ਗਿਆ ਹੈ। ਹਾਲਾਂਕਿ ਅਕਾਲੀ ਦਲ ਦੇ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ ਸੀ। ਇਸ ਦੇ ਨਾਲ ਹੀ ਆਰਡੀਐਫ ਦਾ ਬਕਾਇਆ ਨਾ ਦੇਣ ਲਈ ਕੇਂਦਰ ਸਰਕਾਰ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ ਹਫ਼ਤੇ ਤੱਕ ਬਕਾਏ ਕਲੀਅਰ ਨਾ ਕੀਤੇ ਗਏ ਤਾਂ 1 ਜੁਲਾਈ ਤੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੁੱਲ ਰਿਹਾ ਹੈ। ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ 2023 ਨੂੰ ਸਦਨ ਵਿੱਚ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪੰਜਾਬ ਪੁਲਿਸ (ਸੋਧ) ਬਿੱਲ 2023 ਪੇਸ਼ ਕੀਤਾ। ਇਸ ਨੂੰ ਵੀ ਬਿਨਾਂ ਬਹਿਸ ਦੇ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ ਗਿਆ।
ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਵੀ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਸੋਧ ਤਹਿਤ ਹੁਣ ਮੁੱਖ ਮੰਤਰੀ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਸੀਐਮ ਨੇ ਕਿਹਾ ਕਿ ਹਰ ਕੰਮ ਵਿੱਚ ਰਾਜਪਾਲ ਦੀ ਦਖ਼ਲਅੰਦਾਜ਼ੀ ਗਲਤ ਹੈ। ਸਰਕਾਰ ਆਪਣੇ ਪੱਧਰ ‘ਤੇ ਵੀਸੀ ਦੀ ਚੋਣ ਕਰੇਗੀ। ਅਕਾਲੀ ਦਲ ਨੇ ਵੀ ਸੋਧ ਬਿੱਲ ਦਾ ਸਮਰਥਨ ਕੀਤਾ ਹੈ।