ਮੰਗਲਵਾਰ ਨੂੰ ਪੰਜਾਬ ਦੇ ਵਿੱਚ ਭਾਜਪਾ ਦੇ ਵੱਲੋਂ ਇੱਕ ਵੱਡਾ ਬਦਲਾਅ ਕੀਤਾ ਗਿਆ ਹੈ। ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਨੇ ਦਿੱਲੀ ਵਿੱਚ ਇਸ ਦਾ ਐਲਾਨ ਕੀਤਾ ਹੈ। ਜਾਖੜ ਪਿਛਲੇ ਸਾਲ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਨ। ਜਾਖੜ ਅਸ਼ਵਨੀ ਸ਼ਰਮਾ ਦੀ ਥਾਂ ਲੈਣਗੇ। ਜਾਖੜ ਨੂੰ ਪ੍ਰਧਾਨ ਬਣਾਉਣ ਦੀ ਚਰਚਾ ਅਮਿਤ ਸ਼ਾਹ ਦੇ ਗੁਰਦਾਸਪੁਰ ਦੌਰੇ ਤੋਂ ਸ਼ੁਰੂ ਹੋ ਗਈ ਸੀ। ਜਾਖੜ ਕੇਂਦਰੀ ਗ੍ਰਹਿ ਮੰਤਰੀ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਜਾਖੜ ਗੁਰਦਾਸਪੁਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਵੀ ਹੋ ਸਕਦੇ ਹਨ। ਪਾਰਟੀ ਪ੍ਰਧਾਨ ਬਣਾਉਣ ਦਾ ਮੁੱਖ ਕਾਰਨ ਇਹ ਹੈ ਕਿ ਉਹ ਹਿੰਦੂ ਅਤੇ ਸਿੱਖ ਭਾਈਚਾਰਿਆਂ ਦਾ ਸਾਂਝਾ ਚਿਹਰਾ ਹਨ।
![](https://www.sadeaalaradio.co.nz/wp-content/uploads/2023/07/IMG-20230704-WA0001-950x693.jpg)