ਭਾਰਤ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਪਿਛਲੇ ਸਾਲ ਇੱਕ ਕਾਰ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਹੁਣ ਕ੍ਰਿਕਟ ਪ੍ਰਸ਼ੰਸਕਾਂ ਲਈ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ। ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਪ੍ਰਵੀਨ ਕੁਮਾਰ ਮੇਰਠ ਸ਼ਹਿਰ ਵਿੱਚ ਇੱਕ ਹਾਦਸੇ ਵਿੱਚ ਵਾਲ-ਵਾਲ ਬਚ ਗਏ ਹਨ। ਦਰਅਸਲ ਤੇਜ਼ ਰਫ਼ਤਾਰ ਕੈਂਟਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਜਦੋਂ ਉਹ ਅਤੇ ਉਨ੍ਹਾਂ ਦਾ ਪੁੱਤਰ ਕਾਰ ਵਿੱਚ ਮੌਜੂਦ ਸਨ। ਹਾਲਾਂਕਿ ਹੁਣ ਦੋਵੇਂ ਸੁਰੱਖਿਅਤ ਹਨ।
ਮੀਡੀਆ ਰਿਪੋਰਟਾਂ ਮੁਤਾਬਿਕ ਜਦੋਂ ਪ੍ਰਵੀਨ ਕੁਮਾਰ ਆਪਣੀ ਲੈਂਡ ਰੋਵਰ ਡਿਫੈਂਡਰ ਕਾਰ ‘ਚ ਪਾਂਡਵ ਨਗਰ ਵੱਲ ਜਾ ਰਿਹਾ ਸੀ। ਫਿਰ ਉਨ੍ਹਾਂ ਦੀ ਕਾਰ ਇੱਕ ਵੱਡੇ ਕੈਂਟਰ ਨਾਲ ਟਕਰਾ ਗਈ। ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਹਾਦਸੇ ‘ਚ ਪ੍ਰਵੀਨ ਅਤੇ ਉਨ੍ਹਾਂ ਦਾ ਪੁੱਤਰ ਵਾਲ-ਵਾਲ ਬਚ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਕੈਂਟਰ ਚਾਲਕ ਨੂੰ ਫੜ ਲਿਆ ਤਾਂ ਸਿਵਲ ਲਾਈਨ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਕੈਂਟਰ ਚਾਲਕ ਨੂੰ ਕਾਬੂ ਕਰ ਲਿਆ।