[gtranslate]

ਪੰਜਾਬ ਦੇ ਸਾਬਕਾ ਡਿਪਟੀ ਸੀਐਮ ਗ੍ਰਿਫਤਾਰ, ਪੰਜਾਬ ਵਿਜੀਲੈਂਸ ਨੇ ਇਸ ਮਾਮਲੇ ‘ਚ ਕੀਤੀ ਕਾਰਵਾਈ !

former deputy cm op soni arrested

ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਮਾਮਲਾ ਦਰਜ ਕਰਕੇ ਐਤਵਾਰ ਰਾਤ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਬਿਊਰੋ ਅਨੁਸਾਰ ਸਾਬਕਾ ਮੁੱਖ ਮੰਤਰੀ ਨੇ ਸਾਲ 2016 ਤੋਂ ਸਾਲ 2022 ਤੱਕ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਦੀ 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਕੁੱਲ ਆਮਦਨ 4,52,18,771 ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 12,48,42,692 ਰੁਪਏ ਖਰਚ ਕੀਤੇ ਗਏ ਸਨ। ਸੋਨੀ ਨੇ ਆਪਣੀ ਆਮਦਨ ਨਾਲੋਂ 7,96,23,921 ਰੁਪਏ ਭਾਵ 176.08 ਫੀਸਦੀ ਜ਼ਿਆਦਾ ਖਰਚ ਕੀਤੇ ਸਨ।

ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਬਣਾਈਆਂ ਸਨ। ਜ਼ਿਕਰਯੋਗ ਹੈ ਕਿ ਬਿਊਰੋ ਲੰਬੇ ਸਮੇਂ ਤੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਜਾਇਦਾਦ ਦੀ ਜਾਂਚ ਕਰ ਰਿਹਾ ਸੀ। ਚੰਡੀਗੜ੍ਹ ਤੋਂ ਇੱਥੇ ਪੁੱਜੀ ਵਿਜੀਲੈਂਸ ਟੀਮ ਨੇ ਉਨ੍ਹਾਂ ਦੇ ਹੋਟਲ ਅਤੇ ਹੋਰ ਥਾਵਾਂ ’ਤੇ ਚੱਲ ਰਹੇ ਨਿਰਮਾਣ ਦੀ ਵੀ ਨਾਪ-ਤੋਲ ਕੀਤੀ। ਇਨ੍ਹਾਂ ਸਾਰੀਆਂ ਜਾਂਚਾਂ ਦੇ ਮੁਕੰਮਲ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਓਮ ਪ੍ਰਕਾਸ਼ ਸੋਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *