[gtranslate]

ਮਾਨਸੂਨ ਦੀ ਮਾਰ ! ਔਖੀ ਘੜੀ ‘ਚ CM ਮਾਨ ਨੇ ਪੰਜਾਬ ਦੇ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ…

cm mann special appeal to the people

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਨੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ ਕਈ ਘੰਟਿਆਂ ਤੋਂ ਵੱਧ ਸਮੇਂ ਤੋਂ ਉੱਤਰੀ ਭਾਰਤ ’ਚ ਪੈ ਰਹੇ ਮੋਹਲੇਧਾਰ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਸ਼ਨੀਵਾਰ ਸਵੇਰ ਤੋਂ ਸ਼ੁਰੂ ਹੋਇਆ ਮੀਂਹ ਐਤਵਾਰ ਸ਼ਾਮ ਤੱਕ ਜਾਰੀ ਰਿਹਾ। ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਹੜ੍ਹ ਵਰਗੇ ਹਾਲਾਤ ਬਣਨ ਕਾਰਨ ਪੰਜਾਬ ਸਮੇਤ ਹੋਰ ਸੂਬਿਆਂ ’ਚ ਅਲਰਟ ਐਲਾਨ ਦਿੱਤਾ ਗਿਆ ਹੈ। ਪਾਣੀ ਲੋਕਾਂ ਦੇ ਘਰਾਂ ਅੰਦਰ ਤੱਕ ਵੜ ਗਿਆ। ਕਈ ਥਾਵਾਂ ’ਤੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਸੱਦਣਾ ਪਿਆ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਨੇ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਉਤੇ ਅਪੀਲ ਕੀਤੀ ਹੈ- ”ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..

ਉਧਰ, ਸੂਬਿਆਂ ਨੇ ਆਪਣੇ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਹਨ। ਪਟਿਆਲਾ ਸਣੇ ਕਈ ਜ਼ਿਲ੍ਹਿਆਂ ਵਿਚ ਦਰਿਆ ਨਾਲ ਲੱਗਦੇ ਕਈ ਪਿੰਡ ਖਾਲ੍ਹੀ ਕਰਨ ਦੇ ਹੁਕਮ ਦਿੱਤੇ ਗਏ ਹਨ। ਉਧਰ, ਫਿਲੌਰ ਨੇੜੇ ਸਤਲੁਜ ਦਰਿਆ ਦੇ ਬੰਨ੍ਹ ਵਿਚ ਦਰਾਰ ਦੀ ਖਬਰ ਆ ਰਹੀ ਹੈ। ਜਦਕਿ ਰਾਜਪੁਰਾ ਦੇ ਥਰਮਲ ਪਲਾਂਟ ਵਿੱਚ ਵੀ ਪਾਣੀ ਭਰ ਗਿਆ ਹੈ। ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਥੋਂ ਰੈਸਕਿਊ ਕੀਤਾ ਗਿਆ ਗਿਆ। ਇਥੇ ਸਥਿਤ ਨੀਲਮ ਹਸਪਤਾਲ ਵਿਚੋਂ ਮਰੀਜ਼ਾਂ ਨੂੰ ਸ਼ਿਫਟ ਕੀਤਾ ਜਾ ਰਿਹਾ ਹੈ।

 

Leave a Reply

Your email address will not be published. Required fields are marked *