[gtranslate]

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸੌਂਧ, ਕੀਤਾ ਇਹ ਵੱਡਾ ਐਲਾਨ…

aap mla tarunpreet singh saundh

ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ‘ਚ ਹੜ੍ਹ ਨਾਲ ਹੋਏ ਨੁਕਸਾਨ ਤੋਂ ਬਾਅਦ ਸਥਿਤੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕਰਦਿਆਂ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਹੋਰਨਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਸਹਾਇਤਾ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਖੰਨਾ ਦੇ ਵਿਧਾਇਕ ਅਤੇ ‘ਆਪ’ ਪੰਜਾਬ ਦੇ ਮੀਤ ਪ੍ਰਧਾਨ ਤਰੁਨਪ੍ਰੀਤ ਸਿੰਘ ਸੌਂਧ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ‘ਚ ਦੇਣ ਦਾ ਐਲਾਨ ਕੀਤਾ ਹੈ।

ਸੌਂਧ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਿਸ ਤਰ੍ਹਾਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਜ਼ਮੀਨੀ ਪੱਧਰ ‘ਤੇ ਜਾ ਕੇ ਲੋਕਾਂ ਦੀ ਮਦਦ ਕਰ ਰਹੇ ਹਨ, ਉਸ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣ ਦੀ ਲੋੜ ਹੈ। ਆਰਥਿਕ ਤੌਰ ‘ਤੇ ਸੂਬੇ ਨੂੰ ਬਹੁਤ ਨੁਕਸਾਨ ਹੋਇਆ ਹੈ। ਹਰ ਕੋਈ ਮਿਲ ਕੇ ਇਸ ਦੀ ਪੂਰਤੀ ਕਰ ਸਕਦਾ ਹੈ। ਉਨ੍ਹਾਂ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਇੱਕ ਛੋਟਾ ਜਿਹਾ ਉਪਰਾਲਾ ਹੈ। ਹੋਰ ਕਿਸੇ ਵੀ ਕਿਸਮ ਦੀ ਸਹਾਇਤਾ ਦੀ ਲੋੜ ਹੋਵੇਗੀ ਅਤੇ ਪਾਰਟੀ ਜਾਂ ਸਰਕਾਰੀ ਪੱਧਰ ‘ਤੇ ਲਿਆ ਗਿਆ ਫੈਸਲਾ ਵੀ ਜਾਇਜ਼ ਹੋਵੇਗਾ। ਵਿਧਾਇਕ ਸੌਂਧ ਨੇ ਹੜ੍ਹਾਂ ਦੌਰਾਨ ਆਪਣੇ ਪ੍ਰਭਾਵਿਤ ਇਲਾਕਿਆਂ ਵਿੱਚ ਟਰੈਕਟਰ ਨਾਲ ਬਚਾਅ ਕਾਰਜ ਕੀਤਾ ਸੀ। ਵਿਧਾਇਕ ਖੁਦ ਟਰੈਕਟਰ ਲੈ ਕੇ ਖ਼ਤਰੇ ਵਾਲੀ ਥਾਂ ਪਹੁੰਚ ਗਏ ਸਨ। ਪਾਣੀ ‘ਚ ਫਸੇ ਲੋਕਾਂ ਨੂੰ ਖਾਣ-ਪੀਣ ਦੀ ਮਦਦ ਕਰਨ ਦੇ ਨਾਲ-ਨਾਲ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਸੀ।

 

Leave a Reply

Your email address will not be published. Required fields are marked *