ਨਿਊਜੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਸ ਇਸ ਐਤਵਾਰ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਨਤਮਸਤਕ ਹੋਣ ਪਹੁੰਚ ਸਕਦੇ ਹਨ। ਰਿਪੋਰਟਾਂ ਅਨੁਸਾਰ ਭਾਈਚਾਰੇ ਵੱਲੋਂ ਪ੍ਰਧਾਨ ਮੰਤਰੀ ਨੂੰ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਅਪੀਲ ਕੀਤੀ ਗਈ ਸੀ ਇਸ ਦੌਰਾਨ ਹੁਣ ਪ੍ਰਧਾਨ ਮੰਤਰੀ ਦਫ਼ਤਰ ਨੇ ਗੁਰਦੁਆਰਾ ਸਾਹਿਬ ਅਤੇ ਸਥਾਨਕ ਮੈਂਬਰ ਪਾਰਲੀਮੈਂਟ ਨੂੰ ਅਚਾਨਕ ਸੰਦੇਸ਼ ਭੇਜ ਕੇ ਐਤਵਾਰ ਦੀ ਇਸ ਫੇਰੀ ਬਾਰੇ ਪੁਸ਼ਟੀ ਕੀਤੀ ਹੈ। ਉੱਥੇ ਹੀ ਹੁਣ ਸਭ ਦੀਆਂ ਨਜ਼ਰਾਂ ਐਤਵਾਰ ‘ਤੇ ਟਿਕੀਆਂ ਹੋਈਆਂ ਹਨ, ਕਿਉਂਕ ਸਭ ਪ੍ਰਧਾਨ ਮੰਤਰੀ ਦੀ ਗੁਰਦੁਆਰਾ ਸਾਹਿਬ ਵਿਖੇ ਆਪਣੇ ਸੰਬੋਧਨ ਦੌਰਾਨ ਸਿੱਖ ਭਾਈਚਾਰੇ ਪ੍ਰਤੀ ਵਚਨਬੱਧਤਾ ਨੂੰ ਵੇਖਣ ਲਈ ਉਤਸੁਕ ਹਨ।
ਇਸ ਦੌਰਾਨ ਇੱਕ ਅਹਿਮ ਗੱਲ ਇਹ ਵੀ ਹੈ ਕਿ ਨਿਊਜੀਲੈਂਡ ਵਿੱਚ ਚੋਣਾ ਦਾ ਦੌਰ ਸ਼ੁਰੂ ਹੋ ਗਿਆ ਹੈ ਤੇ ਸਿਆਸੀ ਪਾਰਟੀਆਂ ਵੋਟਰਾਂ ਨੂੰ ਆਪਣੇ ਚੋਣ ਮਨੋਰਥ ਬਾਰੇ ਜਾਣੂ ਕਰਵਾਉਣ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀਆਂ ਹਨ। ਇਸ ਕਾਰਨ ਪ੍ਰਧਾਨ ਮੰਤਰੀ ਦਾ ਇਹ ਦੌਰਾ ਹੋਰ ਵੀ ਖਾਸ ਹੈ।