ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਲੜਕੀ ਮਨਪ੍ਰੀਤ ਕੌਰ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਨਪ੍ਰੀਤ ਪਿਛਲੇ ਸਾਲ 22 ਅਗਸਤ ਨੂੰ ਕੈਨੇਡਾ ਦੇ ਸ਼ਹਿਰ ਟੋਰਾਂਟੋ ਗਈ ਸੀ। ਪਰ ਮਨਪ੍ਰੀਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਲੜਕੀ ਦੀ ਮੌਤ ਦੀ ਖਬਰ ਪਿੰਡ ‘ਚ ਪਹੁੰਚਦਿਆਂ ਹੀ ਸੋਗ ਦੀ ਲਹਿਰ ਦੌੜ ਗਈ।
ਇਸ ਮੌਕੇ ਲੜਕੀ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 22 ਸਾਲਾ ਲੜਕੀ ਮਨਪ੍ਰੀਤ ਕੌਰ ਪਿਛਲੇ ਸਾਲ 22 ਅਗਸਤ ਨੂੰ ਕੈਨੇਡਾ ਗਈ ਸੀ ਅਤੇ ਬੁੱਧਵਾਰ ਸਵੇਰੇ ਕਰੀਬ 3 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਦੀ ਤਬੀਅਤ ਖਰਾਬ ਹੈ ਅਤੇ ਉਸਦੀ ਧੀ ਨੂੰ ਉਲਟੀਆਂ ਆ ਰਹੀਆਂ ਸਨ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਇਸ ਤੋਂ ਬਾਅਦ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਗਈ।