ICC ਨੇ ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਦੇ ਸ਼ਡਿਊਲ ਦਾ ਮੰਗਲਵਾਰ ਨੂੰ ਐਲਾਨ ਕਰ ਦਿੱਤਾ ਹੈ । ਕੋਰੋਨਾ ਵਾਇਰਸ ਦੇ ਕਾਰਨ ਭਾਰਤ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ ਹੁਣ ਓਮਾਨ ਅਤੇ UAE ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਦਰਅਸਲ, ਟੀ-20 ਵਿਸ਼ਵ ਕੱਪ 17 ਅਕਤੂਬਰ ਤੋਂ ਸ਼ੁਰੂ ਹੋਵੇਗਾ । ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 14 ਨਵੰਬਰ ਨੂੰ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ 24 ਅਕਤੂਬਰ ਨੂੰ ਭਾਰਤ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ। ਭਾਰਤ ਦਾ ਪਹਿਲਾ ਮੈਚ 24 ਅਕਤੂਬਰ ਨੂੰ ਪਾਕਿਸਤਾਨ ਨਾਲ ਹੋਵੇਗਾ ।
ਸੁਪਰ 12 ਦੇ ਮੁਕਾਬਲੇ 23 ਅਕਤੂਬਰ ਤੋਂ ਸ਼ੁਰੂ ਹੋਣਗੇ । ਇਸ ਤੋਂ ਪਹਿਲਾਂ ਪਹਿਲੇ ਗੇੜ ਦੇ ਮੈਚ 17 ਅਕਤੂਬਰ ਤੋਂ ਖੇਡੇ ਜਾਣਗੇ। ਇਸ ਟੂਰਨਾਮੈਂਟ ਦਾ ਪਹਿਲਾ ਸੈਮੀਫਾਈਨਲ ਮੁਕਾਬਲਾ 10 ਨਵੰਬਰ ਨੂੰ ਅਬੂ ਧਾਬੀ ਵਿੱਚ ਖੇਡਿਆ ਜਾਵੇਗਾ, ਜਦਕਿ ਦੂਜਾ ਸੈਮੀਫਾਈਨਲ 11 ਨਵੰਬਰ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਦੋਵਾਂ ਸੈਮੀਫਾਈਨਲਸ ਲਈ ਇੱਕ ਰਿਜ਼ਰਵ ਡੇ ਵੀ ਰੱਖਿਆ ਗਿਆ ਹੈ। ਇਸ ਤੋਂ ਬਾਅਦ ਇਸ ਟੂਰਨਾਮੈਂਟ ਦਾ ਫਾਈਨਲ ਮੈਚ 14 ਨਵੰਬਰ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਭਾਰਤ ਦੇ ਸਾਰੇ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7.30 ਵਜੇ ਖੇਡੇ ਜਾਣਗੇ।