ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਪੁਲਿਸ-ਪ੍ਰਸ਼ਾਸਨ ਅਤੇ ਕਿਸਾਨ ਆਹਮੋ-ਸਾਹਮਣੇ ਆ ਗਏ ਹਨ। ਦੂਜੇ ਪਾਸੇ ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ ਪੰਚਕੂਲਾ ਅਤੇ ਮੁਹਾਲੀ ਨਾਲ ਲੱਗਦੇ ਸ਼ਹਿਰ ਦੇ 27 ਐਂਟਰੀ ਗੇਟ ਸੀਲ ਕਰ ਦਿੱਤੇ ਹਨ। ਪੰਜਾਬ ਵਿੱਚ ਕਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਚੰਡੀਗੜ੍ਹ-ਜ਼ੀਰਕਪੁਰ ਸਰਹੱਦ ’ਤੇ ਵੀ ਭਾਰੀ ਪੁਲੀਸ ਫੋਰਸ ਤਾਇਨਾਤ ਹੈ। ITBP, CRPF ਦੀਆਂ ਟੁਕੜੀਆਂ ਵੀ ਹਥਿਆਰਾਂ ਨਾਲ ਇੱਥੇ ਮੌਜੂਦ ਹਨ। ਸੀਟੀਯੂ ਦੀਆਂ ਬੱਸਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ।