ਪੂਰੀ ਦੁਨੀਆ ਵਿੱਚ ਕਹਿਰ ਮਚਾ ਰਹੀ ਕੋਰੋਨਾ ਮਹਾਂਮਾਰੀ ਦਾ ਕਹਿਰ ਅਜੇ ਵੀ ਜਾਰੀ ਹੈ। ਭਾਵੇਂ ਹੁਣ ਵਿਸ਼ਵ ਵਿੱਚ ਕੋਰੋਨਾ ਦੇ ਨਵੇਂ ਕੇਸਾਂ ‘ਚ ਕਮੀ ਆਈ ਹੈ, ਪਰ ਖਤਰਾ ਅਜੇ ਵੀ ਬਰਕਰਾਰ ਹੈ। ਇਸ ਦੌਰਾਨ ਹੁਣ ਨਿਊਜ਼ੀਲੈਂਡ ਵਿੱਚ ਵੀ ਖਤਰੇ ਦੀ ਘੰਟੀ ਵੱਜ ਚੁੱਕੀ ਹੈ। ਮੰਗਲਵਾਰ ਨੂੰ ਨਿਊਜ਼ੀਲੈਂਡ ਸਿਹਤ ਮੰਤਰਾਲੇ ਵੱਲੋ ਆਕਲੈਂਡ ਵਿੱਚ ਭਾਈਚਾਰੇ ਵਿੱਚ ਕੋਵਿਡ -19 ਦੇ ਇੱਕ ਕਮਿਊਨਿਟੀ ਕੇਸ ਦੀ ਪਛਾਣ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਨਿਊਜ਼ੀਲੈਂਡ ਦੇ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਨਿਊਜ਼ੀਲੈਂਡ ਕਮਿਊਨਿਟੀ ਦੇ ਵਿੱਚ ਕੋਰੋਨਾ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਤਾਜ਼ਾ ਜਾਣਕਾਰੀ ਦੇ ਅਨੁਸਾਰ ਆਕਲੈਂਡ ਵਿੱਚ ਹੁਣ 21 ਡੈਲਟਾ ਕੋਵਿਡ ਕੇਸ ਹਨ, ਜਿਨ੍ਹਾਂ ਵਿੱਚੋਂ 2 ਮਰੀਜ਼ ਹਸਪਤਾਲ ਵਿੱਚ ਹਨ। ਜਦਕਿ 19 ਲੋਕ ਆਕਲੈਂਡ ਕੁਆਰੰਟੀਨ ਸਹੂਲਤ ਵਿੱਚ ਹਨ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਅਤੇ ਡਾਇਰੈਕਟਰ ਜਨਰਲ ਆਫ਼ ਹੈਲਥ ਐਸ਼ਲੇ ਬਲੂਮਫੀਲਡ ਨੇ ਵੀਰਵਾਰ ਦੁਪਹਿਰ ਨੂੰ ਦੇਸ਼ ਦੇ ਤਾਜ਼ਾ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ ਹੈ।