ਉੱਤਰੀ ਆਈਲੈਂਡ ‘ਚ ਸ਼ੁੱਕਰਵਾਰ ਨੂੰ ਵੱਖ-ਵੱਖ ਹਾਦਸਿਆਂ ‘ਚ ਦੋ ਲੋਕਾਂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਸ਼ਾਮ 4.20 ਵਜੇ ਪੂਰਬੀ ਤਾਮਾਕੀ ਦੇ ਸਮੇਲਜ਼ ਰੋਡ ‘ਤੇ ਦੋ ਵਾਹਨਾਂ ਦੀ ਟੱਕਰ ਹੋਈ ਸੀ। ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਹਸਪਤਾਲ ਲਿਜਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਦੂਜੇ ਹਾਦਸੇ ਵਿੱਚ ਤਾਨੇਤੁਆ ਰੋਡ, ਵਕਾਟਾਨੇ ‘ਤੇ ਇੱਕ ਸਿੰਗਲ ਵਾਹਨ ਸ਼ਾਮਿਲ ਸੀ ਅਤੇ ਪੁਲਿਸ ਨੂੰ ਰਾਤ 11.55 ਵਜੇ ਰਿਪੋਰਟ ਕੀਤੀ ਗਈ ਸੀ।
ਸੜਕ ਨੂੰ ਬੰਦ ਕਰ ਦਿੱਤਾ ਗਿਆ ਸੀ ਜਦੋਂ ਕਿ ਸੀਰੀਅਸ ਕਰੈਸ਼ ਯੂਨਿਟ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਸੀ ਅਤੇ ਸ਼ਨੀਵਾਰ ਸਵੇਰੇ 4.30 ਵਜੇ ਸੜਕ ਨੂੰ ਦੁਬਾਰਾ ਖੋਲ੍ਹਿਆ ਗਿਆ। ਪੁਲਿਸ ਨੇ ਕਿਹਾ ਕਿ ਦੋਵਾਂ ਦੁਰਘਟਨਾਵਾਂ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।