[gtranslate]

“ਆਓ ਰਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ”, ਪੰਜਾਬ ‘ਚ ਵੱਧ ਰਹੇ ਨਸ਼ਿਆਂ ਦੇ ਕਹਿਰ ‘ਤੇ ਸੋਨੂੰ ਸੂਦ ਦਾ ਵੱਡਾ ਬਿਆਨ, DGP ਨੇ ਸਾਂਝੀ ਕੀਤੀ ਅਦਾਕਾਰ ਦੀ ਵੀਡੀਓ

sonu sood express deep concern

ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੀ ਅਗਵਾਈ ਕਰ ਰਹੇ ਫਿਲਮ ਅਦਾਕਾਰ ਸੋਨੂੰ ਸੂਦ ਨੇ ਸੂਬੇ ਵਿੱਚ ਲਗਾਤਾਰ ਵੱਧ ਰਹੇ ਨਸ਼ਿਆਂ ਦੇ ਮਾਮਲਿਆਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਆਮ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਾ ਮੁਕਤ ਮੁਹਿੰਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਮੋਗਾ ਵਿੱਚ ਜਨਮੇ ਸੋਨੂੰ ਸੂਦ ਕੋਵਿਡ ਮਹਾਂਮਾਰੀ ਦੇ ਸਮੇਂ ਵਿੱਚ ਮੁਸੀਬਤ ਵਿੱਚ ਫਸੇ ਲੋਕਾਂ ਦੀ ਮਦਦ ਕਰਨ ਮਗਰੋਂ ਕਾਫੀ ਜਿਆਦਾ ਪ੍ਰਸਿੱਧ ਹੋਏ ਸਨ। ਹਾਲਾਂਕਿ ਉਹ ਓਦਾਂ ਵੀ ਸਮੇਂ ਸਮੇਂ ‘ਤੇ ਲੋੜਵੰਦਾਂ ਦੀ ਮਦਦ ਕਰਦੇ ਰਹਿੰਦੇ ਹਨ।

ਐਤਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਪੰਜਾਬ ‘ਚ ਵੱਧ ਰਹੇ ਨਸ਼ੇ ‘ਤੇ ਚਿੰਤਾ ਪ੍ਰਗਟਾਈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਵੀ ਕਹੀ। ਇਸ ਦੇ ਲਈ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਦਾ ਸਮਰਥਨ ਕਰਨ ਲਈ ਕਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਸੋਨੂੰ ਸੂਦ ਦੀ ਇਸ ਵੀਡੀਓ ਕਲਿੱਪ ਨੂੰ ਟਵੀਟ ਕਰਕੇ ਧੰਨਵਾਦ ਕੀਤਾ ਹੈ।

Likes:
0 0
Views:
314
Article Categories:
India News

Leave a Reply

Your email address will not be published. Required fields are marked *