[gtranslate]

ਕੈਨੇਡਾ ‘ਚ ਪੰਜਾਬੀਆਂ ਦਾ ਫਿਰ ਵਧਿਆ ਮਾਣ, ਓਨਟਾਰੀਓ ਸੂਬੇ ‘ਚ 3 ਪੰਜਾਬੀਆਂ ਨੂੰ ਬਣਾਇਆ ਗਿਆ ਮੰਤਰੀ

ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪੰਜਾਬ ਮੂਲ ਦੇ ਤਿੰਨ ਆਗੂ ਮੰਤਰੀ ਬਣੇ ਹਨ। ਮੰਤਰੀ ਮੰਡਲ ‘ਚ ਇਹ ਫੇਰਬਦਲ ਗ੍ਰੀਨ ਬੈਲਟ ਘੁਟਾਲੇ ‘ਚ ਸ਼ਾਮਿਲ ਹੋਣ ਦੇ ਦੋਸ਼ ‘ਚ ਇੱਕ ਮੰਤਰੀ ਦੇ ਅਸਤੀਫੇ ਕਾਰਨ ਕੀਤਾ ਗਿਆ ਹੈ। ਮੰਤਰੀ ਬਣਨ ਵਾਲਿਆਂ ਵਿੱਚ ਮੋਗਾ, ਪੰਜਾਬ ਵਿੱਚ ਪੈਦਾ ਹੋਏ 47 ਸਾਲਾ ਪਰਮ ਗਿੱਲ, 30 ਸਾਲਾ ਪ੍ਰਭਮੀਤ ਸਰਕਾਰੀਆ ਅਤੇ ਜਲੰਧਰ ਦੇ ਬਿਲਗਾ ਦੀ ਰਹਿਣ ਵਾਲੀ ਨੀਨਾ ਤਾਂਗੜੀ ਸ਼ਾਮਿਲ ਹਨ।

ਪ੍ਰਭਮੀਤ ਸਰਕਾਰੀਆ ਨੂੰ ਤਰੱਕੀ ਦੇ ਕੇ ਖਜ਼ਾਨਾ ਬੋਰਡ ਦਾ ਚੇਅਰਮੈਨ ਬਣਾਇਆ ਗਿਆ। ਹੁਣ ਉਹ ਓਨਟਾਰੀਓ ਸੂਬੇ ਦੇ ਟਰਾਂਸਪੋਰਟ ਮੰਤਰੀ ਹੋਣਗੇ। ਉਹ ਓਨਟਾਰੀਓ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਕੈਬਨਿਟ ਮੰਤਰੀ ਹਨ। ਸਰਕਾਰੀਆ ਦੇ ਮਾਤਾ-ਪਿਤਾ 1980 ਦੇ ਦਹਾਕੇ ਵਿੱਚ ਕੈਨੇਡਾ ਆ ਕੇ ਵੱਸ ਗਏ ਸਨ। ਮੋਗਾ ਦੇ ਰਹਿਣ ਵਾਲੇ ਪਰਮ ਗਿੱਲ ਨੂੰ ਨਾਗਰਿਕਤਾ ਅਤੇ ਸੱਭਿਆਚਾਰਕ ਮਾਮਲਿਆਂ ਦਾ ਮੰਤਰੀ ਬਣਾਇਆ ਗਿਆ ਹੈ। ਉਹ ਛੋਟੀ ਉਮਰ ਵਿੱਚ ਹੀ ਕੈਨੇਡਾ ਆ ਗਏ ਸਨ। ਦੂਜੇ ਪਾਸੇ ਜਲੰਧਰ ਦੇ ਬਿਲਗਾ ਨਾਲ ਸਬੰਧਤ ਨੀਨਾ ਤਾਂਗੜੀ ਨੂੰ ਸਮਾਲ ਸਕੇਲ ਬਿਜ਼ਨਸ, ਰੋਜ਼ਗਾਰ ਸਿਰਜਣ ਲਈ ਸਹਾਇਕ ਮੰਤਰੀ ਬਣਾਇਆ ਗਿਆ ਹੈ।

Leave a Reply

Your email address will not be published. Required fields are marked *