ਆਸਟ੍ਰੇਲੀਆ ‘ਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਰਨਾਲਾ ਦੇ ਰਹਿਣ ਵਾਲੇ ਨੌਜਵਾਨ ਦੀ ਆਸਟ੍ਰੇਲੀਆ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (30) ਵਾਸੀ ਪਿੰਡ ਛਾਪਾ ਵਜੋਂ ਹੋਈ ਹੈ। ਬੇਟੇ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਨਪ੍ਰੀਤ ਆਸਟ੍ਰੇਲੀਆ ਦੇ ਐਡੀਲੇਡ ਵਿੱਚ ਰਹਿੰਦਾ ਸੀ ਅਤੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਐਡੀਲੇਡ ਅਤੇ ਪਰਥ ਦੀ ਸਰਹੱਦ ‘ਤੇ ਦੋ ਟਰੱਕਾਂ ਦੀ ਟੱਕਰ ਹੋਣ ਕਾਰਨ ਨੌਜਵਾਨ ਦੀ ਮੌਤ ਹੋਈ ਹੈ। ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮਨਪ੍ਰੀਤ ਕੁਝ ਸਮਾਂ ਪਹਿਲਾਂ ਆਪਣੀ ਪਤਨੀ ਅਤੇ ਬੇਟੀ ਅਤੇ ਬੱਚਿਆਂ ਨਾਲ ਆਸਟ੍ਰੇਲੀਆ ਗਿਆ ਸੀ।