ਕੋਲੰਬੋ ‘ਚ ਖੇਡੇ ਗਏ ਏਸ਼ੀਆ ਕੱਪ 2023 ਦੇ ਸੁਪਰ-4 ਮੈਚ ‘ਚ ਭਾਰਤ ਨੇ ਪਾਕਿਸਤਾਨ ਨੂੰ 228 ਦੌੜਾਂ ਨਾਲ ਹਰਾ ਦਿੱਤਾ ਹੈ। ਪਹਿਲਾਂ ਖੇਡਦਿਆਂ ਭਾਰਤ ਨੇ ਕੇਐੱਲ ਰਾਹੁਲ ਅਤੇ ਵਿਰਾਟ ਕੋਹਲੀ ਦੇ ਸੈਂਕੜੇ ਦੀ ਬਦੌਲਤ 50 ਓਵਰਾਂ ‘ਚ 2 ਵਿਕਟਾਂ ‘ਤੇ 356 ਦੌੜਾਂ ਬਣਾਈਆਂ ਸਨ। ਜਵਾਬ ‘ਚ ਪਾਕਿਸਤਾਨ ਦੀ ਟੀਮ 32 ਓਵਰਾਂ ‘ਚ 128 ਦੌੜਾਂ ਹੀ ਬਣਾ ਸਕੀ। ਹਾਲਾਂਕਿ, ਪਾਕਿਸਤਾਨ ਨੇ ਸਿਰਫ 8 ਵਿਕਟਾਂ ਗੁਆਈਆਂ ਸਨ, ਪਰ ਪਾਕਿਸਤਾਨ ਦੇ ਦੋ ਖਿਡਾਰੀ ਜ਼ਖਮੀ ਹੋ ਗਏ ਸਨ। ਇਸ ਕਾਰਨ ਟੀਮ ਨੂੰ ਆਲ ਆਊਟ ਕਰ ਦਿੱਤਾ ਗਿਆ। ਭਾਰਤ ਲਈ ਗੇਂਦਬਾਜ਼ੀ ਵਿੱਚ ਕੁਲਦੀਪ ਯਾਦਵ ਨੇ ਕਮਾਲ ਕੀਤਾ। ਕੁਲਦੀਪ ਨੇ 25 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ ਹਨ।