ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਵਹੀਦਾ ਰਹਿਮਾਨ ਨੂੰ ਭਾਰਤੀ ਸਿਨੇਮਾ ਦਾ ਸਭ ਤੋਂ ਵੱਡਾ ਐਵਾਰਡ ‘ਦਾਦਾ ਸਾਹਿਬ ਫਾਲਕੇ ਐਵਾਰਡ’ ਮਿਲਣ ਜਾ ਰਿਹਾ ਹੈ। ਵਹੀਦਾ ਰਹਿਮਾਨ ਨੇ 60-70 ਦੇ ਦਹਾਕੇ ਵਿੱਚ ਸਿਨੇਮਾ ਉੱਤੇ ਰਾਜ ਕੀਤਾ ਸੀ। ਉਨ੍ਹਾਂ ਦੀ ਸ਼ਾਨਦਾਰ ਅਦਾਕਾਰੀ, ਡਾਂਸ-ਐਕਟਿੰਗ ਅਤੇ ਖੂਬਸੂਰਤੀ ਦੇ ਲੱਖਾਂ ਪ੍ਰਸ਼ੰਸਕ ਹਨ। ਵਹੀਦਾ ਰਹਿਮਾਨ ਅਤੇ ਦੇਵ ਆਨੰਦ ਦੀ ਜੋੜੀ ਨੂੰ ਪ੍ਰਸ਼ੰਸਕਾਂ ਨੇ ਬਹੁਤ ਪਸੰਦ ਕੀਤਾ ਸੀ। ‘ਸੀਆਈਡੀ’ ਤੋਂ ਲੈ ਕੇ ‘ਗਾਈਡ’ ਤੱਕ ਦੋਵਾਂ ਨੇ ਇਕੱਠੇ ਕਈ ਸ਼ਾਨਦਾਰ ਫਿਲਮਾਂ ਕੀਤੀਆਂ ਹਨ।
ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਅਨੁਰਾਗ ਠਾਕੁਰ ਨੇ ਲਿਖਿਆ, ‘ਮੈਂ ਇਹ ਐਲਾਨ ਕਰਦੇ ਹੋਏ ਬੇਹੱਦ ਖੁਸ਼ੀ ਅਤੇ ਸਨਮਾਨ ਮਹਿਸੂਸ ਕਰ ਰਿਹਾ ਹਾਂ ਕਿ ਵਹੀਦਾ ਰਹਿਮਾਨ ਜੀ ਨੂੰ ਭਾਰਤੀ ਸਿਨੇਮਾ ‘ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਇਸ ਸਾਲ ਵੱਕਾਰੀ ਦਾਦਾ ਸਾਹਿਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।’