ਸਿੱਖ ਭਾਈਚਾਰੇ ਦੇ ਬੱਚਿਆਂ ਨੂੰ ਸਿੱਖ ਸੱਭਿਆਚਾਰ ਅਤੇ ਵਿਰਾਸਤ ਦੇ ਨਾਲ ਜੋੜਨ ਦੇ ਮਕਸਦ ਨੂੰ ਲੈ ਕੇ ਇੱਕ ਵਿਸ਼ੇਸ਼ ਪ੍ਰੋਗਰਾਮ ਦੇ ਰੂਪ ਵਿੱਚ ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ ਵੱਲੋਂ ਸਿੱਖ ਬਾਲ ਦਿਵਸ ਦਾ ਆਯੋਜਨ ਕੀਤਾ ਗਿਆ ਹੈ। ਹਰ ਸਾਲ ਕਰਵਾਏ ਜਾਂਦੇ ਇਸ ਪ੍ਰੋਗਰਾਮ ਦੇ ਵਿੱਚ ਸ਼ਨੀਵਾਰ ਨੂੰ ਟਾਕਾਨੀਨੀ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਕਈ ਧਰਮ-ਅਧਾਰਤ ਮੁਕਾਬਲੇ ਦੇਖਣ ਨੂੰ ਮਿਲੇ। ਉੱਥੇ ਹੀ ਇਸ ਵਿਸ਼ੇਸ਼ ਪ੍ਰੋਗਰਾਮ ਦੇ ਵਿੱਚ ਨਿਊਜ਼ੀਲੈਂਡ ਦੀ ਸਿੱਖਿਆ ਮੰਤਰੀ ਜਾਨ ਟਿਨੇਟੀ ( Jan Tinetti ) ਨੇ ਵੀ ਖ਼ਾਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਡਾ ਅਨੇ ਨੇਰੂ ਲੀਵਾਸਾ ਅਤੇ ਐਮਪੀ ਖੜਗ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉੱਥੇ ਹੀ ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ ਦੇ ਵੱਲੋਂ ਇੰਨਾਂ ਆਗੂਆਂ ਦਾ ਸਵਾਗਤ ਤੇ ਧੰਨਵਾਦ ਕੀਤਾ ਗਿਆ।