ਵਿਸ਼ਵ ਕੱਪ ਦੇ ਪਹਿਲੇ ਮੈਚ ‘ਚ ਨਿਊਜ਼ੀਲੈਂਡ ਅਤੇ ਇੰਗਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਜੋਸ ਬਟਲਰ ਦੀ ਅਗਵਾਈ ਵਾਲੀ ਇੰਗਲੈਂਡ ਦੀ ਟੀਮ ਡਿਫੈਂਡਿੰਗ ਚੈਂਪੀਅਨ ਦੇ ਰੂਪ ‘ਚ ਵਿਸ਼ਵ ਕੱਪ ‘ਚ ਪ੍ਰਵੇਸ਼ ਕਰੇਗੀ। ਪਿਛਲੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਪਹਿਲੀ ਵਾਰ ਵਿਸ਼ਵ ਕੱਪ ਦਾ ਖ਼ਿਤਾਬ ਜਿੱਤਿਆ ਸੀ।
ਇਸ ਦੇ ਨਾਲ ਹੀ ਇਸ ਟੂਰਨਾਮੈਂਟ ਦਾ ਦੂਜਾ ਮੈਚ ਪਾਕਿਸਤਾਨ ਅਤੇ ਨੀਦਰਲੈਂਡ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ 6 ਅਕਤੂਬਰ ਨੂੰ ਹੈਦਰਾਬਾਦ ‘ਚ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਬਾਅਦ ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੀਆਂ ਟੀਮਾਂ 7 ਅਕਤੂਬਰ ਨੂੰ ਧਰਮਸ਼ਾਲਾ ‘ਚ ਆਹਮੋ-ਸਾਹਮਣੇ ਹੋਣਗੀਆਂ। ਭਾਰਤੀ ਟੀਮ 8 ਅਕਤੂਬਰ ਨੂੰ ਆਸਟ੍ਰੇਲੀਆ ਖਿਲਾਫ ਮੈਦਾਨ ‘ਚ ਉਤਰੇਗੀ। ਦੋਵਾਂ ਟੀਮਾਂ ਵਿਚਾਲੇ ਮੈਚ ਚੇਨਈ ‘ਚ ਖੇਡਿਆ ਜਾਵੇਗਾ।