ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਹੁਣ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ ਏ.ਜੀ. ਬਣਾਏ ਗਏ ਹਨ। ਪੰਜਾਬ ਮੰਤਰੀ ਮੰਡਲ ਨੇ ਘਈ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਅਤੇ ਗੁਰਮਿੰਦਰ ਸਿੰਘ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਾਨ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਇਹ ਤੀਜੀ ਨਿਯੁਕਤੀ ਹੈ। ਗੁਰਮਿੰਦਰ ਸਿੰਘ ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਅਤੇ ਵਿਨੋਦ ਘਈ ਇਹ ਅਹੁਦਾ ਸੰਭਾਲ ਚੁੱਕੇ ਹਨ।