ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਸਨ। ਸਿਵਲ ਡਿਫੈਂਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਨਹਿਰੂ ਹਸਪਤਾਲ ਦੀ ਪਹਿਲੀ ਮੰਜ਼ਿਲ ‘ਤੇ ਅੱਗ ਲੱਗੀ ਹੈ। ਅਸੀਂ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਨੂੰ ਕਾਬੂ ਹੇਠ ਕੀਤਾ। ਅੱਗ ਲੱਗਣ ਦਾ ਕਾਰਨ ਸ਼ੋਟ ਸਰਕਟ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਕੰਪਿਊਟਰ ਰੂਮ ਵਿੱਚ ਰੱਖੀ ਬੈਟਰੀ ਕਾਰਨ ਲੱਗੀ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਹਸਪਤਾਲ ਦੀ ਪਹਿਲੀ ਮੰਜ਼ਿਲ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿਚ ਆ ਗਈ ਸੀ। ਹਾਲਾਂਕਿ, ਇਹ ਖੁਸ਼ਕਿਸਮਤੀ ਸੀ ਕਿ ਕਿਸੇ ਮਰੀਜ਼ ਜਾਂ ਕਿਸੇ ਹੋਰ ਦੀ ਮੌਤ ਨਹੀਂ ਹੋਈ। ਅੱਗ ਲੱਗਦੇ ਹੀ ਮੁਲਾਜ਼ਮਾਂ ਨੇ ਸਾਰੇ ਮਰੀਜ਼ਾਂ ਨੂੰ ਬਾਹਰ ਕੱਢ ਲਿਆ ਸੀ।