[gtranslate]

ਕਬੱਡੀ ਕੱਪ ਕਰਕੇ ਪਿਆ ਸੀ ਪੰਗਾ ! ਲਾਰੈਂਸ ਨੇ ਕੱਢੀ ਸੀ ਸਿੱਧੂ ਨੂੰ ਗਾਲ੍ਹ ਤਾਂ ਮੂਸੇਵਾਲੇ ਨੇ ਅੱਗੋਂ ਦਿੱਤਾ ਸੀ ਮੋੜਵਾਂ ਜਵਾਬ, ਸਚਿਨ ਬਿਸ਼ਨੋਈ ਨੇ ਖੋਲਤੇ ਸਾਰੇ ਰਾਜ !

moosewala lawrence bishnoi sachin thapan

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ ਅਤੇ ਸਚਿਨ ਨੇ ਇੱਕ-ਇੱਕ ਕਰਕੇ ਕਈ ਰਾਜ਼ ਖੋਲ੍ਹੇ ਹਨ। ਸਚਿਨ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਪਿੰਡ ਭਾਗੋਮਾਜਰਾ ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਜਾਣ ਤੋਂ ਵਰਜਿਆ ਸੀ ਪਰ ਇਸ ਦੇ ਬਾਵਜੂਦ ਮੂਸੇਵਾਲਾ ਕਬੱਡੀ ਕੱਪ ਵਿੱਚ ਗਿਆ। ਲਾਰੈਂਸ ਬਿਸ਼ਨੋਈ ਨੇ ਮੂਸੇਵਾਲਾ ਨੂੰ ਉੱਥੇ ਪ੍ਰਦਰਸ਼ਨ ਨਾ ਕਰਨ ਲਈ ਕਿਹਾ ਸੀ। ਇਹ ਖੁਲਾਸਾ ਹੋਇਆ ਹੈ ਕਿ ਉਹ ਕਬੱਡੀ ਕੱਪ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਨੇ ਕਰਵਾਇਆ ਸੀ ਜਿਸ ਦੀ ਲਾਰੈਂਸ ਬਿਸ਼ਨੋਈ ਨਾਲ ਡੂੰਘੀ ਦੁਸ਼ਮਣੀ ਸੀ। ਕਬੱਡੀ ਕੱਪ ਤੋਂ ਬਾਅਦ ਲਾਰੈਂਸ ਨੇ ਸਿੱਧੂ ਮੂਸੇਵਾਲਾ ਨੂੰ ਫੋਨ ਕੀਤਾ ਸੀ ਫੋਨ ‘ਤੇ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਗਾਲ੍ਹਾਂ ਕੱਢੀਆਂ ਸਨ ਇਸ ਦੇ ਜਵਾਬ ‘ਚ ਸਿੱਧੂ ਮੂਸੇਵਾਲਾ ਨੇ ਵੀ ਇਹੋ ਕੁਝ ਕੀਤਾ। ਇਸ ਤੋਂ ਬਾਅਦ ਦੋਵਾਂ ਦੀ ਆਪਸੀ ਦੁਸ਼ਮਣੀ ਵੱਧ ਗਈ ਸੀ।

ਫਿਰ ਲਾਰੈਂਸ ਬਿਸ਼ਨੋਈ ਨੇ ਇਸ ਦੀ ਸ਼ਿਕਾਇਤ ਗੋਲਡੀ ਬਰਾੜ ਨੂੰ ਕੀਤੀ ਸੀ। ਉਦੋਂ ਮੂਸੇਵਾਲਾ ਨੇ ਗੋਲਡੀ ਬਰਾੜ ਨੂੰ ਕਿਹਾ ਸੀ ਕਿ ਉਹ ਆਪਣੇ ਪਿਓ ਨੂੰ ਕਹਿ ਦੇਵੇ ਜੋ ਕਰਨਾ ਹੈ, ਉਹ ਕਰ ਲਵੇ, ਮੈਂ ਆਪਣੀ ਮਰਜ਼ੀ ਦਾ ਮਾਲਕ ਹਾਂ। ਸਚਿਨ ਬਿਸ਼ਨੋਈ ਨੇ ਇੱਕ ਹੋਰ ਹੈਰਾਨੀਜਨਕ ਖੁਲਾਸਾ ਕਰਦਿਆਂ ਕਿਹਾ ਕਿ ਕਤਲ ਤੋਂ ਬਾਅਦ ਯੂ.ਪੀ. ਤੋਂ ਇੱਕ ਐਮ.ਐਲ.ਏ ਨੇ ਉਸ ਦੀ ਮਦਦ ਕੀਤੀ ਸੀ। ਉਸ ਨੇ ਉਨ੍ਹਾਂ ਨੂੰ ਆਪਣੇ ਫਾਰਮ ਹਾਊਸ ਵਿੱਚ ਪਨਾਹ ਦਿੱਤੀ ਸੀ। ਕਤਲ ਤੋਂ ਪਹਿਲਾਂ ਵੀ ਉਹ ਇੱਥੇ ਰਿਹਰਸਲ ਕਰ ਰਹੇ ਸੀ। ਪੁਲਿਸ ਹੁਣ ਜਾਂਚ ਕਰ ਰਹੀ ਹੈ ਅਤੇ ਐਮ.ਐਲ.ਏ. ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ ਕਿਉਂਕਿ ਉਸ ਦਾ ਨਾਂ ਵੀ ਰਿਕਾਰਡ ‘ਤੇ ਆ ਚੁੱਕਾ ਹੈ।

ਸਚਿਨ ਬਿਸ਼ਨੋਈ ਨੇ ਖੁਲਾਸਾ ਕੀਤਾ ਕਿ ਜਦੋਂ ਅਗਸਤ 2021 ਵਿੱਚ ਉਸਦਾ ਮਾਮਾ ਲਾਰੈਂਸ ਬਿਸ਼ਨੋਈ ਅਜਮੇਰ ਜੇਲ੍ਹ ਵਿੱਚ ਬੰਦ ਸੀ, ਉਦੋਂ ਤੋਂ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਵਿਉਂਤਬੰਦੀ ਸ਼ੁਰੂ ਹੋ ਗਈ ਸੀ। ਫਿਰ ਕਬੱਡੀ ਕੱਪ ਦਾ ਜ਼ਿਕਰ ਸੀ। ਇਸ ਪੂਰੀ ਯੋਜਨਾ ਵਿੱਚ ਦੁਬਈ ਵਿੱਚ ਰਹਿਣ ਵਾਲੇ ਇੱਕ ਹੋਰ ਵਿਅਕਤੀ ਹਰਜਿੰਦਰ ਸਿੰਘ ਉਰਫ਼ ਹੈਰੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜਿਸ ਨੇ ਗੋਲੀ ਚਲਾਉਣ ਵਾਲਿਆਂ ਨੂੰ ਰਿਹਾਇਸ਼, ਸਿਮ ਕਾਰਡ ਅਤੇ ਪੈਸੇ ਦਿੱਤੇ ਸਨ। ਸੂਤਰਾਂ ਮੁਤਾਬਕ ਸਿਆਸਤਦਾਨਾਂ ਅਤੇ ਪੰਜਾਬੀ ਗਾਇਕਾਂ ਦੇ ਚਿਹਰੇ ਵੀ ਬੇਨਕਾਬ ਹੋਣ ਵਾਲੇ ਹਨ ਕਿਉਂਕਿ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਨਾਂ ਵੀ ਰਿਕਾਰਡ ‘ਤੇ ਆ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਇਸ ਕਤਲ ਕਾਂਡ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹਰ ਸਮੇਂ ਸਵਾਲ ਖੜ੍ਹੇ ਕਰਦੇ ਆ ਰਹੇ ਹਨ ਅਤੇ ਕਹਿ ਰਹੇ ਹਨ ਕਿ ਇਸ ਦੇ ਪਿੱਛੇ ਕਈ ਚਿਹਰੇ ਛੁਪੇ ਹੋਏ ਹਨ। ਸਿੱਧੂ ਮੂਸੇਵਾਲਾ ਨੇ ਵੀ ਲਾਈਵ ਹੋ ਕੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਤੋਂ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਜਿੱਥੇ ਹੈਰਾਨ ਕਰਨ ਵਾਲੇ ਖੁਲਾਸੇ ਦਰਮਿਆਨ ਕਹਾਣੀ ਨੇ ਇੱਕ ਹੋਰ ਮੋੜ ਲੈ ਲਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਨਾਲ ਜੋੜਿਆ ਜਾ ਰਿਹਾ ਸੀ। ਕਤਲ ਦੀ ਯੋਜਨਾ ਅਗਸਤ 2021 ਤੋਂ ਚੱਲ ਰਹੀ ਸੀ, ਇਸ ਲਈ ਖੁਲਾਸੇ ਦੌਰਾਨ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਇਸ ਵਿੱਚ ਵਿੱਕੀ ਮਿੱਡੂ ਖੇੜਾ ਦਾ ਕੋਈ ਜ਼ਿਕਰ ਨਹੀਂ ਹੈ।

Leave a Reply

Your email address will not be published. Required fields are marked *