ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਨਵੀਂ ਫ਼ਿਲਮ Bell Bottom ਸਖ਼ਤ ਵਿਰੋਧ ਕੀਤਾ ਜਾਂ ਰਿਹਾ ਹੈ। ਦਰਅਸਲ ਬੀਤੇ ਦਿਨੀਂ ਪਟਿਆਲਾ ਦੇ ਫੁਹਾਰਾ ਚੌਂਕ ਸਥਿਤ ਸਿਨੇਮਾ ਹਾਲ ਵਿੱਚ ਅਕਸ਼ੈ ਕੁਮਾਰ ਦੀ ਨਵੀਂ ਫਿਲਮ ਲਗਾਈ ਗਈ। ਜਿੱਥੇ ਕਿਸਾਨਾਂ ਵੱਲੋ ਇਸ ਦਾ ਵਿਰੋਧ ਕੀਤਾ ਗਿਆ ਸੀ। ਉੱਥੇ ਹੀ ਸੋਮਵਾਰ ਨੂੰ ਲੁਧਿਆਣੇ ਦੇ ਵਿੱਚ ਵੀ ਕਿਸਾਨਾਂ ਨੇ ਅਕਸ਼ੈ ਕੁਮਾਰ ਦੀ ਫਿਲਮ ਦਾ ਵਿਰੋਧ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਕਸ਼ੈ ਕੁਮਾਰ ਨੇ ਕਿਸਾਨਾਂ ਦੇ ਉਲਟ ਬਿਆਨਬਾਜ਼ੀ ਕੀਤੀ ਹੈ ਜਿਸ ਕਾਰਨ ਉਨ੍ਹਾਂ ਵੱਲੋ ਅਕਸ਼ੈ ਕੁਮਾਰ ਦੀ ਫਿਲਮ ਦਾ ਵਿਰੋਧ ਕੀਤਾ ਜਾਂ ਰਿਹਾ ਹੈ। ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਇਸ ਫਿਲਮ ਦਾ ਵਿਰੋਧ ਕੀਤਾ। ਕਿਸਾਨਾਂ ਨੇ ਕਿਹਾ ਕਿ ਅਕਸ਼ੈ ਕੁਮਾਰ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ ਪੰਜਾਬ ਦਾ ਕੋਈ ਪੱਖ ਨਹੀਂ ਪੂਰਿਆ ਹੈ, ਇਸ ਲਈ ਅਦਾਕਾਰ ਦੀ ਕੋਈ ਵੀ ਫਿਲਮ ਪੰਜਾਬ ਵਿੱਚ ਨਹੀਂ ਲੱਗਣ ਦਿੱਤੀ ਜਾਵੇਗੀ।
ਇਸ ਦੌਰਾਨ ਕਿਸਾਨਾਂ ਨੇ ਫਿਲਮ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਪੰਜਾਬੀਆਂ ਨੂੰ ਅਕਸ਼ੈ ਕੁਮਾਰ ਦੀਆਂ ਫਿਲਮਾਂ ਨਾ ਦੇਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਅਕਸ਼ੈ ਕੁਮਾਰ ਨੂੰ ਬਹੁਤ ਪਿਆਰ ਦਿੱਤਾ ਸੀ ਪਰ ਅਕਸ਼ੈ ਕੁਮਾਰ ਨੇ ਪੰਜਾਬੀਆਂ ਦੀ ਪਿੱਠ ’ਤੇ ਛੂਰਾ ਮਾਰਿਆ ਹੈ। ਫੁਹਾਰਾ ਚੌਂਕ ’ਤੇ ਸਥਿਤ ਸਿਨੇਮਾ ਹਾਲ ਦੇ ਮੇਨ ਗੇਟ ਅੱਗੇ ਧਰਨਾ ਦੇਣ ਤੋਂ ਬਾਅਦ ਕਿਸਾਨਾਂ ਨੇ ਫਿਲਮ ਦੇਖ ਕੇ ਬਾਹਰ ਆਏ ਲੋਕਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਹਾਲ ਮੈਨੇਜਰ ਨੂੰ ਮੰਗ ਪੱਤਰ ਵੀ ਸੌਂਪਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਸਿਨੇਮਾ ਹਾਲ ਵਿਚੋਂ ਫਿਲਮ ਨਹੀਂ ਹਟਾਈ ਗਈ ਤਾਂ ਹਾਲ ਦੇ ਬਾਹਰ ਪੱਕਾ ਧਰਨਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ 9 ਮਹੀਨਿਆਂ ਤੋਂ ਕਿਸਾਨਾਂ ਵੱਲੋ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਪ੍ਰਦਰਸ਼ਨ ਕੀਤਾ ਜਾਂ ਰਿਹਾ ਹੈ, ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਉੱਥੇ ਹੀ ਹਰ ਵਰਗ ਸਣੇ ਪੰਜਾਬ ਦੇ ਕਲਾਕਾਰਾਂ, ਅਦਾਕਾਰਾ ਸਮੇਤ ਕਈ ਖਿਡਾਰੀਆਂ ਨੇ ਵੀ ਕਿਸਾਨ ਅੰਦੋਲਨ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਹੈ।