ਇੰਨੀ ਦਿਨੀ ਪੰਜਾਬ ‘ਚ ਸਿਆਸਤ ਕਾਫ਼ੀ ਗਰਮਾਈ ਹੋਈ ਹੈ। ਹੁਣ 1 ਨਵੰਬਰ ਨੂੰ ਸੂਬੇ ਦੇ ਅਹਿਮ ਮੁੱਦਿਆਂ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਵਿਚਾਲੇ ਲਾਈਵ ਬਹਿਸ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 1 ਨਵੰਬਰ ਨੂੰ ਸੂਬੇ ਦੇ ਮੁੱਖ ਮੁੱਦਿਆਂ ‘ਤੇ ਬਹਿਸ ਕਰਨਗੇ। ਇਹ ਬਹਿਸ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਇਹ ਬਹਿਸ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਰੱਖੀ ਗਈ ਸੀ ਪਰ ਹੁਣ ਇਸ ਦਾ ਸਥਾਨ ਬਦਲ ਦਿੱਤਾ ਗਿਆ ਹੈ। 1 ਨਵੰਬਰ ਲਈ ਬੁਕਿੰਗ ਹੋ ਚੁੱਕੀ ਹੈ। ਇਸ ਦੀ ਪੁਸ਼ਟੀ ਪੀਏਯੂ ਪ੍ਰਸ਼ਾਸਨ ਨੇ ਕੀਤੀ ਹੈ।