[gtranslate]

ਸ਼ਰਾਬ ਘੁਟਾਲੇ ‘ਚ ED ਦਾ ਵੱਡਾ ਐਕਸ਼ਨ, ਪੰਜਾਬ ‘ਚ AAP ਦੇ ਸਭ ਤੋਂ ਅਮੀਰ MLA ਦੇ ਘਰ ਛਾਪਾ !

Big action of ED in liquor scam

ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ‘ਆਪ’ ਵਿਧਾਇਕ ‘ਤੇ ਈਡੀ ਨੇ ਆਪਣੀ ਸ਼ਿਕੰਜਾ ਕੱਸ ਦਿੱਤਾ ਹੈ। ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਰਿਹਾਇਸ਼ ਸਮੇਤ ਕਈ ਅਹਿਮ ਟਿਕਾਣਿਆਂ ‘ਤੇ ਈਡੀ ਛਾਪੇਮਾਰੀ ਕਰ ਰਹੀ ਹੈ। ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਕਰੀਬ ਦੋ ਦਰਜਨ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਾਂਚ ਏਜੰਸੀ ਦੇ ਸੂਤਰ ਮੁਤਾਬਕ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਮੇਤ ਕਈ ਹਵਾਲਾ ਕਾਰੋਬਾਰੀਆਂ ਨਾਲ ਜੁੜੇ ਟਿਕਾਣਿਆਂ ‘ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਜਾਂਚ ਏਜੰਸੀ ਵੱਲੋਂ ਮੁਹਾਲੀ, ਚੰਡੀਗੜ੍ਹ, ਲੁਧਿਆਣਾ, ਜਲੰਧਰ ਸਮੇਤ ਰਾਜਸਥਾਨ ਦੇ ਗੰਗਾਨਗਰ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀਆਂ ਵਿੱਚੋਂ ਇੱਕ ਹਨ। ਉਹ ਪੰਜਾਬ ਵਿਧਾਨ ਸਭਾ ਦੇ ਸਭ ਤੋਂ ਅਮੀਰ ਵਿਧਾਇਕ ਹਨ। ਕੁਲਵੰਤ ਸਿੰਘ ਮੋਹਾਲੀ ਤੋਂ ‘ਆਪ’ ਦੇ ਵਿਧਾਇਕ ਹਨ। ਈਡੀ ਨੇ ਸੈਕਟਰ 71 ਸਥਿਤ ਉਨ੍ਹਾਂ ਦੇ ਘਰ ‘ਤੇ ਛਾਪਾ ਮਾਰਿਆ ਹੈ। ਸ਼ਰਾਬ ਘੁਟਾਲੇ ਦੇ ਮਾਮਲੇ ‘ਚ ED ਨੇ ਵਿਧਾਇਕ ਦੇ ਘਰ ਛਾਪਾ ਮਾਰਿਆ। ਈਡੀ ਵੱਲੋਂ ਅੰਮ੍ਰਿਤਸਰ, ਲੁਧਿਆਣਾ ਅਤੇ ਮੁਹਾਲੀ ਵਿੱਚ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।

Likes:
0 0
Views:
11501
Article Categories:
India News

Leave a Reply

Your email address will not be published. Required fields are marked *