ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕੀਤਾ ਜਾਂ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਨੂੰ ਅੱਜ 9 ਮਹੀਨੇ ਵੀ ਪੂਰੇ ਹੋ ਗਏ ਹਨ। ਇੰਨਾ ਹੀ ਨਹੀਂ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਕਿਸਾਨਾਂ ਦੇ ਅੰਦੋਲਨ ਦੇ ਨੌਂ ਮਹੀਨੇ ਪੂਰੇ ਹੋਣ ਤੋਂ ਬਾਅਦ ਅੱਜ ਇਹ ਦੁਨੀਆ ਦਾ ਸਭ ਤੋਂ ਲੰਬਾ ਚੱਲਣ ਵਾਲਾ ਵਿਰੋਧ ਪ੍ਰਦਰਸ਼ਨ ਵੀ ਬਣ ਗਿਆ ਹੈ। ਹਜ਼ਾਰਾਂ ਕਿਸਾਨਾਂ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸਭ ਤੋਂ ਪਹਿਲਾ ਪੰਜਾਬ ਤੋਂ ਦਿੱਲੀ ਨੂੰ ਕੂਚ ਕੀਤਾ ਸੀ। 26 ਨਵੰਬਰ, 2020 ਨੂੰ, ਕੁੰਡਲੀ ਸਰਹੱਦ ‘ਤੇ ਬੈਰੀਕੇਡਿੰਗ ਲਗਾ ਕੇ ਹਜ਼ਾਰਾਂ ਸੁਰੱਖਿਆ ਬਲਾਂ ਨੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕਿਆ ਸੀ।
The longest historic #FarmersProtest by the Indian farmers against 3 unconstitutional farm laws completes 9 months today
Hundreds of farmers & farmer organizations have been struggling to get bck their rights but merciless Modi govt is asleep#9MonthsOfFarmersProtest pic.twitter.com/412IOWneoq— Kisan Ekta Morcha (@Kisanektamorcha) August 26, 2021
ਜਿਸ ਤੋਂ ਬਾਅਦ ਕਿਸਾਨਾਂ ਨੇ ਉਦੋਂ ਤੋਂ ਹੀ ਕੁੰਡਲੀ ਸਰਹੱਦ ਨੈਸ਼ਨਲ ਹਾਈਵੇ -44 ਦੇ ਵਿਚਕਾਰ ਜਾਮ ਲਗਾ ਦਿੱਤਾ ਸੀ। ਉਸ ਸਮੇਂ ਕਿਸੇ ਨੇ ਅੰਦਾਜ਼ਾ ਨਹੀਂ ਲਗਾਇਆ ਸੀ ਕਿ ਕੁੰਡਲੀ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦਾ ਮੁੱਖ ਵਿਰੋਧ ਸਥਾਨ ਵੀ ਬਣੇਗਾ। ਇਸ ਤੋਂ ਬਾਅਦ ਪੰਜਾਬ ਤੋਂ ਇਲਾਵਾ ਦੇਸ਼ ਭਰ ਦੇ ਕਿਸਾਨਾਂ ਨੇ ਕੁੰਡਲੀ, ਟਿਕਰੀ ਅਤੇ ਗਾਜ਼ੀਪੁਰ ਸਰਹੱਦ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਸੀ, ਜਿਸ ਤੋਂ ਬਾਅਦ ਲਗਾਤਾਰ ਇੱਥੇ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਇਸ ਮਸਲੇ ਦੇ ਹੱਲ ਲਈ 11 ਦੌਰ ਦੀ ਗੱਲਬਾਤ ਵੀ ਹੋਈ ਸੀ, ਪਰ ਇਸ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਹਾਲਾਂਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਆਖਰੀ ਗੱਲਬਾਤ ਵੀ 22 ਜਨਵਰੀ ਨੂੰ ਹੋਈ ਸੀ।